Janmashtami: ਵਿੱਦਿਅਕ ਸੰਸਥਾਵਾਂ ’ਚ ਜਨਮ ਅਸ਼ਟਮੀ ਦੇ ਸਮਾਗਮ
ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਵਿੱਚ ਜਨਮ ਅਸ਼ਟਮੀ ਦੇ ਸਮਾਗਮ ਮੌਕੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ’ਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ...
ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਵਿੱਚ ਜਨਮ ਅਸ਼ਟਮੀ ਦੇ ਸਮਾਗਮ ਮੌਕੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ’ਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸਚਾਈ, ਨੇਕੀ, ਪਿਆਰ, ਸਹਿਣਸ਼ੀਲਤਾ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਅਤੇ ਐੱਮ ਡੀ ਸ਼ਿਵਮ ਸ਼ਰਮਾ ਨੇ ਕਿਹਾ ਕਿ ਜਨਮ ਅਸ਼ਟਮੀ ਵਰਗੇ ਤਿਉਹਾਰ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੋੜਨ ਦਾ ਉੱਤਮ ਮਾਧਿਅਮ ਹਨ।
ਇਸੇ ਤਰ੍ਹਾਂ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਜਨਮ ਅਸ਼ਟਮੀ ਦੇ ਸਮਾਗਮ ਵਿੱਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਕਿਰਦਾਰਾਂ ਦੀ ਭੂਮਿਕਾ ’ਚ ਕਵਿਤਾਵਾਂ ਪੇਸ਼ ਕੀਤੀਆਂ। ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ’ਤੇ ਆਧਾਰਿਤ ਨਾਟਕ ਖੇਡਿਆ। ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦੇ ਹੋਏ ਲੋਕਾਈ ਨੂੰ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੱਤਾ।
ਇਸੇ ਦੌਰਾਨ ਦੂਨ ਵਰਲਡ ਸਕੂਲ ਮਲਸੀਆਂ ਵਿੱਚ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਦੱਸਿਆ ਕਿ ਇਸ ਮੌਕੇ ਮਟਕੀ, ਬਾਂਸਰੀ ਮੇਕਿੰਗ, ਕ੍ਰਿਸ਼ਨ ਕਰਾਊਨ ਮੇਕਿੰਗ, ਮੋਰ ਪੰਖ ਡਰਾਇੰਗ, ਸਲੋਗਨ, ਪੋਸਟਰ ਮੇਕਿੰਗ ਅਤੇ ਕਵਿਤਾ ਉਚਾਰਨ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਦਰਸਾਉਂਦੇ ਨਾਚ, ਭਾਸ਼ਣ ਅਤੇ ਨਾਟਕ ਖੇਡੇ।

