ਜਪਜੋਤ ਕੌਰ ਦੀ ਕੌਮੀ ਖੇਡਾਂ ਲਈ ਚੋਣ
ਲੁਧਿਆਣਾ ਵਿੱਚ ਹੋਈਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਜਪਜੋਤ ਕੌਰ ਸੂਰੀ ਪਿੰਡ ਲੋਹਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨੁਮਾਇੰਦਗੀ ਕਰਦੇ ਹੋਏ ਉੱਚੀ ਛਾਲ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ...
Advertisement
ਲੁਧਿਆਣਾ ਵਿੱਚ ਹੋਈਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਜਪਜੋਤ ਕੌਰ ਸੂਰੀ ਪਿੰਡ ਲੋਹਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨੁਮਾਇੰਦਗੀ ਕਰਦੇ ਹੋਏ ਉੱਚੀ ਛਾਲ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਸ ਦੇ ਨਾਲ ਹੀ ਜਪਜੋਤ ਕੌਰ ਕੌਮੀ ਪੱਧਰ ਲਈ ਵੀ ਚੁਣੀ ਗਈ। ਪਿਛਲੇ ਪੰਜ ਸਾਲਾਂ ਤੋਂ ਜਪਜੋਤ ਲਗਾਤਾਰ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰ ਰਹੀ ਹੈ। ਇਸ ਤੋਂ ਪਹਿਲਾਂ ਵੀ ਉਹ ਸੂਬਾ ਪੱਧਰ ’ਤੇ ਚਾਰ ਸੋਨੇ-ਚਾਂਦੀ ਦੇ ਤਗ਼ਮੇ ਜਿੱਤ ਚੁੱਕੀ ਹੈ। ਪਿਤਾ ਜਸਵਿੰਦਰ ਸਿੰਘ ਸੂਰੀ ਨੇ ਦੱਸਿਆ ਕਿ ਹੁਣ ਜਪਜੋਤ ਕੌਰ ਕੌਮੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰੇਗੀ।
Advertisement
