ਬਲਾਚੌਰ: ਪੰਜਾਬ ਐਥਲੈਟਿਕਸ ਐਸੋਸੀਏਸ਼ਨ ਵੱਲੋਂ 98ਵੀਂ ਓਪਨ ਪੰਜਾਬ ਜੂਨੀਅਰ ਅਤੇ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿੱਚ ਕਰਵਾਈ ਗਈ। ਇਨ੍ਹਾਂ ਖੇਡਾਂ ਵਿੱਚ ਐੱਮ.ਆਰ. ਸਿਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਪਜੋਤ ਕੌਰ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵੱਲੋਂ ਹਿੱਸਾ ਲੈਂਦਿਆਂ ਉੱਚੀ ਛਾਲ ਦੇ ਅੰਡਰ-14 ਉਮਰ ਵਰਗ ਵਿੱਚ ਭਾਗ ਲੈਂਦਿਆਂ ਸੋਨ ਤਗ਼ਮਾ ਜਿੱਤਿਆ। ਸਕੂਲ ਪ੍ਰਿੰਸੀਪਲ ਰਿਤੂ ਬੱਤਰਾ ਨੇ ਦੱਸਿਆ ਕਿ ਜਪਜੋਤ ਕੌਰ ਤਾਮਿਲਨਾਡੂ ਵਿੱਚ ਹੋਣ ਵਾਲੀਆਂ ਕੌਮੀ ਖੇਡਾਂ ਲਈ ਵੀ ਕੁਆਲੀਫਾਈ ਕਰ ਚੁੱਕੀ ਹੈ। ਸਕੂਲ ਦੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਨੇ ਜਪਜੋਤ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ। -ਨਿੱਜੀ ਪੱਤਰ ਪ੍ਰੇਰਕ