Jaswant Singh Khalra: ਖਾਲੜਾ ਦੀ ਯਾਦ ’ਚ ਅਕਾਲ ਤਖ਼ਤ ’ਤੇ ਅਰਦਾਸ
ਜਸਵੰਤ ਸਿੰਘ ਖਾਲੜਾ ਦੇ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਅਕਾਲ ਤਖ਼ਤ ਸਾਹਮਣੇ ਅਰਦਾਸ ਕੀਤੀ ਗਈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਨੇ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕੀਤੀ।...
ਜਸਵੰਤ ਸਿੰਘ ਖਾਲੜਾ ਦੇ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਅਕਾਲ ਤਖ਼ਤ ਸਾਹਮਣੇ ਅਰਦਾਸ ਕੀਤੀ ਗਈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਨੇ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ ਸੀ ਅਤੇ 6 ਸਤੰਬਰ ਨੂੰ ਭੋਗ ਪਾਏ ਜਾਣਗੇ। ਸ੍ਰੀ ਮਾਨ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੇ ਅਗਵਾ ਕੀਤੇ ਜਾਣ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੀ ਯਾਦ ਵਿੱਚ ਇਹ ਅਰਦਾਸ ਕੀਤੀ ਗਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ‘ਵੰਦੇ ਮਾਤਰਮ’ ਨਾਲ ਸਬੰਧਤ ਮੁੱਦੇ ’ਤੇ ਵੀ ਤਿੱਖਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਐਲਾਨ ਕੀਤਾ ਕਿ ਜਿੰਨੀ ਦੇਰ ਵੰਦੇ ਮਾਤਰਮ ’ਤੇ ਜਥੇਦਾਰ ਆਪਣਾ ਸਟੈਂਡ ਸਪੱਸ਼ਟ ਨਹੀਂ ਕਰਦੇ, ਅਣਮਿੱਥੇ ਸਮੇਂ ਲਈ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।

