ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਥੇਦਾਰ ਗੜਗੱਜ ਕਰਤਾਰਪੁਰ ਸਾਹਿਬ ’ਚ ਨਤਮਸਤਕ

ਭਾਰਤ ਤੇ ਪਾਕਿਸਤਾਨ ਵਿਚਾਲੇ ਅਮਨ-ਸ਼ਾਂਤੀ ਲਈ ਅਰਦਾਸ ਕੀਤੀ; ਕੇਂਦਰ ਸਰਕਾਰ ਨੂੰ ਲਾਂਘਾ ਖੋਲ੍ਹਣ ਦੀ ਅਪੀਲ
ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ ਪਾਕਿਸਤਾਨ ਗਏ ਹੋਏ ਹਨ, ਅੱਜ ਸੰਧਿਆ ਵੇਲੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਸ੍ਰੀ ਕਰਤਾਰਪੁਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਸਮੇਤ ਸਥਾਨਕ ਸਿੱਖਾਂ ਤੇ ਗੁਰੂ ਘਰ ਦੇ ਸੇਵਾਦਾਰਾਂ ਵੱਲੋਂ ਜਥੇਦਾਰ ਗੜਗੱਜ ਦਾ ਗੁਲਦਸਤੇ ਦੇ ਕੇ ਸੁਆਗਤ ਕੀਤਾ ਗਿਆ। ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਜਥੇਦਾਰ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹਣ ਅਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਵਾਲੇ ਸਬੰਧ ਹੋਣ ਲਈ ਅਰਦਾਸ ਕੀਤੀ।

ਜਥੇਦਾਰ ਗੜਗੱਜ ਨੇ ਪੰਜਾਬ ­’ਚ ਹੜ੍ਹਾਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਸਮੂਹ ਅੰਦਰ ਆਏ ਪਾਣੀ ਅਤੇ ਉਸ ਨੂੰ ਬਾਹਰ ਕੱਢਣ ਸਬੰਧੀ ਜਾਣਕਾਰੀ ਰਮੇਸ਼ ਸਿੰਘ ਅਰੋੜਾ ਪਾਸੋਂ ਲਈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਔਕਾਫ਼ ਬੋਰਡ ਤੇ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਹੜ੍ਹ ਦਾ ਪਾਣੀ ਸਮੇਂ ਸਿਰ ਬਾਹਰ ਕੱਢ ਕੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਫਿਰ ਤੋਂ ਖੋਲ੍ਹਿਆ। ਉਨ੍ਹਾਂ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਵਿਸ਼ੇਸ਼ ਅਪੀਲ ਕੀਤੀ ਉਹ ਵੱਧ ਤੋਂ ਵੱਧ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ। ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿੱਚ ਹਾਲਾਤ ਸੁਖਾਵੇਂ ਹੋ ਰਹੇ ਹਨ ਤਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਕਣ।

Advertisement

Advertisement
Show comments