ਪੀਜੀਡੀਸੀਏ ਦੇ ਨਤੀਜਿਆਂ ’ਚ ਜੇਸੀਡੀਏਵੀ ਕਾਲਜ ਮੋਹਰੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੀਜੀਡੀਸੀਏ (ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ) ਸਮੈਸਟਰ ਦੂਸਰਾ ਦੇ ਐਲਾਨੇ ਨਤੀਜਿਆਂ ਵਿੱਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਪਰਮ ਸਿੰਘ ਨੇ 85 ਫ਼ੀਸਦੀ, ਹਰਪ੍ਰੀਤ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੀਜੀਡੀਸੀਏ (ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ) ਸਮੈਸਟਰ ਦੂਸਰਾ ਦੇ ਐਲਾਨੇ ਨਤੀਜਿਆਂ ਵਿੱਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਪਰਮ ਸਿੰਘ ਨੇ 85 ਫ਼ੀਸਦੀ, ਹਰਪ੍ਰੀਤ ਕੌਰ ਨੇ 82 ਫ਼ੀਸਦੀ ਤੇ ਸਾਕਸ਼ੀ ਨੇ 80.4 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ। ਪ੍ਰਿੰਸੀਪਲ ਸ੍ਰੀ ਮਹਾਜਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਨਤੀਜੇ ਦਾ ਸਿਹਰਾ ਕੰਪਿਊਟਰ ਵਿਭਾਗ ਦੇ ਮੁਖੀ ਡਾ. ਮੋਹਿਤ ਕੁਮਾਰ, ਪ੍ਰੋ. ਜਗਦੀਪ ਸਿੰਘ, ਪ੍ਰੋ. ਹਰਜੀਤ ਕੌਰ ਅਤੇ ਸਮੂਹ ਸਟਾਫ਼ ਦੇ ਸਿਰ ਬੰਨ੍ਹਿਆ।
Advertisement