DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਂਝਾ ਫਰੰਟ 8 ਨੂੰ ਪੰਜਾਬ ਵਿਧਾਨ ਸਭਾ ਘੇਰੇਗਾ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤਹਿਤ 8 ਮਾਰਚ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੋਸ ਮੁਜ਼ਾਹਰਾ ਕਰਨ ਮਗਰੋਂ ਅਸੈਂਬਲੀ...

  • fb
  • twitter
  • whatsapp
  • whatsapp
Advertisement

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤਹਿਤ 8 ਮਾਰਚ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੋਸ ਮੁਜ਼ਾਹਰਾ ਕਰਨ ਮਗਰੋਂ ਅਸੈਂਬਲੀ ਵੱਲ ਮਾਰਚ ਕੀਤਾ ਜਾਵੇਗਾ।

ਪ ਸ ਸ ਫ਼ ਜ਼ਿਲ੍ਹਾ ਜਲੰਧਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਇਨਕਲਾਬ ਦੇ ਨਾਂ ’ਤੇ ਸੱਤਾ ’ਚ ਆਈ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਚੋਣਾਂ ਸਮੇਂ ਵਾਅਦੇ ਸਾਰੇ ਭੁਲਾ ਦਿੱਤੇ ਹਨ। ਇਸ ਕਾਰਨ ਮੁਲਾਜ਼ਮ ਤੇ ਪੈਨਸ਼ਨਰ ਖ਼ਫ਼ਾ ਹਨ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਮੁਜ਼ਾਹਰੇ ’ਚ ਪ ਸ ਸ ਫ ਦੇ ਕਾਰਕੁਨ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ।

Advertisement

Advertisement
Advertisement
×