ਕਿਸਾਨ ਜਥੇਬੰਦੀਆਂ ਅਤੇ ਗੰਨਾ ਉਤਪਾਦਕਾਂ ਦੀ ਸਾਂਝੀ ਮੀਟਿੰਗ
ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਗੰਨਾ ਉਤਪਾਦਕਾਂ ਨੇ ਸਾਂਝੀ ਮੀਟਿੰਗ ਕਰਕੇ ਖੰਡ ਮਿੱਲ ਨਕੋਦਰ ਕੋਲੋ ਕਿਸਾਨਾਂ ਦੀ 19 ਕਰੋੜ ਦੀ ਬਕਾਇਆ ਰਾਸ਼ੀ ਲੈਣ ਲਈ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ...
Advertisement
ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਗੰਨਾ ਉਤਪਾਦਕਾਂ ਨੇ ਸਾਂਝੀ ਮੀਟਿੰਗ ਕਰਕੇ ਖੰਡ ਮਿੱਲ ਨਕੋਦਰ ਕੋਲੋ ਕਿਸਾਨਾਂ ਦੀ 19 ਕਰੋੜ ਦੀ ਬਕਾਇਆ ਰਾਸ਼ੀ ਲੈਣ ਲਈ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਮੰਡ ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਸੁਖਜੀਤ ਸਿੰਘ ਨੇ ਦੱਸਿਆ ਕਿ ਮਿੱਲ ਪਿਛਲੇ ਲੰਬੇ ਸਮੇਂ ਤੋਂ ਗੰਨਾ ਉਤਪਾਦਕਾਂ ਦਾ 19 ਕਰੋੜ ਦੱਬ ਕੇ ਬੈਠੀ ਹੈ, ਗੰਨਾ ਉਤਪਾਦਕਾ ਦੀ ਉਕਤ ਬਕਾਇਆ ਰਾਸ਼ੀ ਦਿਵਾਉਣ ਲਈ ਉਨ੍ਹਾਂ ਦੀਆਂ ਜਥੇਬੰਦੀਆਂ ਨੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਸੰਘਰਸ਼ ਦੇ ਪਹਿਲੇ ਪੜਾਅ ’ਚ 18 ਅਗਸਤ ਨੂੰ ਖੰਡ ਮਿੱਲ ਨਕੋਦਰ ਦੀ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਵੀ ਜੇ ਕਿਸਾਨਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਉਹ ਗੰਨਾ ਉਤਪਾਦਕਾਂ ਨੂੰ ਨਾਲ ਲੈ ਕੇ ਸਾਂਝਾ ਤਿੱਖਾ ਸੰਘਰਸ਼ ਸ਼ੁਰੂ ਕਰ ਦੇਣਗੇ।
Advertisement
Advertisement
×