DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BSF & Police ਦੀ ਸਾਂਝੀ ਕਾਰਵਾਈ ’ਚ ਚਾਰ ਕਿਲੋ ਅਫੀਮ ਫੜੀ

ਰਾਜੋਕੇ ਦੇ ਖੇਤਾਂ ਵਿੱਚੋਂ ਕੀਤੀ ਕਾਰਵਾਈ

  • fb
  • twitter
  • whatsapp
  • whatsapp
featured-img featured-img
ਸੁਰੱਖਿਆ ਬਲਾਂ ਵੱਲੋਂ ਬਰਾਮਦ ਕੀਤੀ ਗਈ ਖੇਪ।
Advertisement

ਬੀ ਐੱਸ ਐੱਫ ਅਤੇ ਥਾਣਾ ਖਾਲੜਾ ਦੀ ਪੁਲੀਸ ਵੱਲੋਂ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਚਲਾਈ ਸਾਂਝੀ ਮੁਹਿੰਮ ਤਹਿਤ ਸਰਹੱਦੀ ਪਿੰਡ ਰਾਜੋਕੇ ਦੇ ਖੇਤਾਂ ਵਿੱਚੋਂ ਤਿੰਨ ਕਿੱਲੋ 989 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਸਾਂਝੀ ਕਾਰਵਾਈ ਦੌਰਾਨ ਪੁਲੀਸ ਅਤੇ ਬੀ ਐੱਸ ਐੱਫ ਦੇ ਜਵਾਨਾਂ ਨੇ ਅਫ਼ੀਮ ਤੋਂ ਇਲਾਵਾ 252 ਗ੍ਰਾਮ ਪੈਕਿੰਗ ਮੈਟੀਰੀਅਲ ਵੀ ਬਰਾਮਦ ਕੀਤਾ। ਥਾਣਾ ਖਾਲੜਾ ਦੇ ਐੱਸ ਐੱਚ ਓ ਸਬ-ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਸ਼ਨਿੱਚਰਵਾਰ ਦੁਪਹਿਰ ਬੀ ਐੱਸ ਐੱਫ ਅਤੇ ਪੁਲੀਸ ਦੀ ਸਾਂਝੀ ਟੀਮ ਵੱਲੋਂ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਪਿੰਡ ਰਾਜੋਕੇ ਦੇ ਖੇਤਾਂ ਵਿੱਚੋਂ ਤਿੰਨ ਕਿੱਲੋ 989 ਗ੍ਰਾਮ ਅਫ਼ੀਮ ਬਰਾਮਦ ਹੋਈ। ਮੌਕੇ ਤੋਂ 252 ਗ੍ਰਾਮ ਪੈਕਿੰਗ ਸਮੱਗਰੀ ਵੀ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿੱਚ ਕੇਸ ਨੰਬਰ 243 ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਅਫ਼ੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਦੋ ਦਿਨ ਪਹਿਲਾਂ ਵੀ ਥਾਣਾ ਖਾਲੜਾ ਦੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਕਿੱਲੋ 816 ਗ੍ਰਾਮ ਅਫ਼ੀਮ ਬਰਾਮਦ ਕੀਤੀ ਸੀ। ਸਰਹੱਦੀ ਖੇਤਰ ਵਿੱਚ ਬੀ ਐੱਸ ਐੱਫ ਅਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਜਾਰੀ ਹੈ।

Advertisement

ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ

ਫਗਵਾੜਾ (ਜਸਬੀਰ ਚਾਨਾ): ਰਾਵਲਪਿੰਡੀ ਪੁਲੀਸ ਨੇ ਗਾਂਜੇ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸ ਪੀ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਰਾਮਗੜ੍ਹ ਨੇੜੇ ਇਸ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਉਸਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ 1100 ਗ੍ਰਾਮ ਗਾਂਜਾ ਬਰਾਮਦ ਹੋਇਆ। ਇਸ ਸਬੰਧੀ ਪੁਲੀਸ ਨੇ ਮਥਰੀ ਪ੍ਰਦਾਰ ਵਾਸੀ ਖੰਗੂੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸਦਰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ ਪੀ ਨੇ ਦੱਸਿਆ ਕਿ ਪੁਲੀਸ ਨੇ ਖਾਟੀ ਨੇੜੇ ਲਵਪ੍ਰੀਤ ਸਿੰਘ ਵਾਸੀ ਖਾਟੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 55 ਨਸ਼ੀਲੀਆਂ ਗੋਲੀਆਂ ਤੇ 1120 ਰੁਪਏ ਦੀ ਕਰੰਸੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।

Advertisement

Advertisement
×