ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੱਚਲ ਸਾਹਿਬ ’ਚ ਕਬੱਡੀ ਕੱਪ ਕਰਵਾਇਆ

ਵਿਧਾਇਕ ਨੇ ਜੇਤੂਆਂ ਨੂੰ ਇਨਾਮ ਵੰਡੇ
ਕਬੱਡੀ ਖਿਡਾਰੀਆਂ ਨਾਲ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੇ ਹੋਰ।
Advertisement
ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਬੱਡੀ ਕੱਪ ਕਰਵਾਇਆ ਗਿਆ। ਇਸ ਮੌਕੇ ਕਬੱਡੀ ਦੀਆਂ ਵੱਖ-ਵੱਖ ਟੀਮਾਂ ਜ਼ੌਹਰ ਵਿਖਾਏ ਗਏ। ਹਲਕਾ ਸ੍ਰੀਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਪਨਪਸ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਫਤਹਿਗੜ੍ਹ ਚੂੜੀਆ ਦੇ ਇਚਾਰi ਬਲਬੀਰ ਸਿੰਘ ਪੰਨੂ ਨੇ ਵੀ ਸ਼ਿਰਕਤ ਕੀਤੀ। ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਬਲਬੀਰ ਸਿੰਘ ਪੰਨੂ ਅਤੇ ਵਿਧਾਇਕ ਕਿਸ਼ਨਕੋਟ ਨੇ ਨਿਭਾਈ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਫਤਹਿਗੜ੍ਹ ਚੂੜੀਆਂ ਗਗਨਦੀਪ ਪੰਨੂ, ਸਰਪੰਚ ਗੁਰਪ੍ਰੀਤ ਸਿੰਘ ਨੱਤ, ਦਲਜੀਤ ਸਿੰਘ ਜੈਤੋਸਰਜਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਮਿਸ਼ਰਪੁਰਾ, ਹਲਕਾ ਯੂਥ ਪ੍ਰਧਾਨ ਗੁਰਵਿੰਦਰ ਕਾਦੀਆਂ , ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸੁਖਬੀਰ ਸਿੰਘ, ਸਰਪੰਚ ਹਰਪਾਲ ਸਿੰਘ, ਸਰਪੰਚ ਸੁਰਜਨ ਸਿੰਘ, ਪਰਮਜੀਤ ਸਿੰਘ, ਕੁਲਜੀਤ ਸਿੰਘ ਬਿਕਰਮਜੀਤ ਸਿੰਘ, ਲੰਬੜਦਾਰ ਜੱਸਾ ਬੂਲੋਵਾਲ ਸਮੇਤ ਹੋਰ ਆਗੂ ਹਾਜ਼ਰ ਸਨ। ਉਧਰ, ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਨਾਲ ਹੀ ਲੱਗਦੇ ਸ੍ਰੀ ਅੱਚਲੇਸ਼ਵਰ ਧਾਮ ਵਿਖੇ ਸੰਗਤਾਂ ਵੱਲੋਂ ਨੌਵੀਂ ਅਤੇ ਦਸਵੀਂ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। 

Advertisement
Advertisement
Show comments