ਕਲਾ ਉਤਸਵ: ਕੋਟਲਾ ਨੌਧ ਸਿੰਘ ਸਕੂਲ ਲੋਕ ਨਾਚ ਮੁਕਾਬਲੇ ’ਚੋਂ ਅੱਵਲ
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਲਲਿਤਾ ਅਰੋੜਾ ਦੀ ਅਗਵਾਈ ’ਚ ਕਰਵਾਏ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦੌਰਾਨ ਗਦਰੀ ਬਾਬਾ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸਕੂਲ ਕੋਟਲਾ ਨੌਧ ਸਿੰਘ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਮੁਕਾਬਲਿਆਂ ’ਚ ਜ਼ਿਲ੍ਹੇ ਭਰ...
Advertisement
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਲਲਿਤਾ ਅਰੋੜਾ ਦੀ ਅਗਵਾਈ ’ਚ ਕਰਵਾਏ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦੌਰਾਨ ਗਦਰੀ ਬਾਬਾ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸਕੂਲ ਕੋਟਲਾ ਨੌਧ ਸਿੰਘ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਮੁਕਾਬਲਿਆਂ ’ਚ ਜ਼ਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਟੀਮ ਇੰਚਾਰਜ ਵਰਿੰਦਰ ਸਿੰਘ ਨਿਮਾਣਾ ਤੇ ਇਕਬਾਲ ਪ੍ਰੀਤ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਰੇਲਵੇ ਮੰਡੀ ਵਿੱਚ ਪ੍ਰਿੰਸੀਪਲ ਰਾਜਨ ਅਰੋੜਾ ਦੇ ਪ੍ਰਬੰਧਾਂ ਤਹਿਤ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ l ਇਸ ਮੌਕੇ ਵਿਦਿਆਰਥੀਆਂ ਨੂੰ ਇਨਾਮ ਦੇਣ ਪਹੁੰਚੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕਡਰੀ ਸਿੱਖਿਆ ਧੀਰਜ ਵਸ਼ਿਸ਼ਟ ਨੇ ਵੱਖ ਵੱਖ ਵੰਨਗੀਆਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀ ਕਲਾਕਾਰਾਂ ਨੂੰ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਰਹਿਣ ਦਾ ਸੁਨੇਹਾ ਦਿੱਤਾl ਇਸ ਮੌਕੇ ਪ੍ਰਿੰਸੀਪਲ ਚੰਦਰ ਮੋਹਨ ਅਤੇ ਸਕੂਲ ਇੰਚਾਰਜ ਲੈਕਚਰਾਰ ਜਸਵਿੰਦਰ ਕੌਰ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਸਿੱਖਿਆ ਸਹਾਇਕ ਗਤੀ ਵਿਧੀਆਂ ਵਿੱਚ ਵੀ ਆਪਣਾ ਸਲਾਘਾਯੋਗ ਯੋਗਦਾਨ ਪਾ ਰਹੇ ਹਨ।
Advertisement
Advertisement