ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ

ਪੱਤਰ ਪ੍ਰੇਰਕ ਮੁਕੇਰੀਆਂ, 11 ਜੁਲਾਈ ਸੂਬਾ ਸਰਕਾਰ ਦੀ ਵਾਅਦਾ ਖਿਲਾਫੀ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਅਧਿਆਪਕਾਂ ਦੀ ਕਲਮ ਛੋੜ ਹੜਤਾਲ ਛੇਵੇਂ ਦਨਿ ਵੀ ਜਾਰੀ ਰਹੀ ਅਤੇ ਮੁਲਾਜ਼ਮਾਂ ਨੇ ਬਲਾਕ ਦਫ਼ਤਰ ਤੋਂ ਲੈ ਕੇ...
ਮੁਕੇਰੀਆਂ ਵਿੱਚ ‘ਆਪ’ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਕੱਚੇ ਮੁਲਾਜ਼ਮ। ਫੋਟੋ: ਜਗਜੀਤ ਸਿੰਘ
Advertisement

ਪੱਤਰ ਪ੍ਰੇਰਕ

ਮੁਕੇਰੀਆਂ, 11 ਜੁਲਾਈ

Advertisement

ਸੂਬਾ ਸਰਕਾਰ ਦੀ ਵਾਅਦਾ ਖਿਲਾਫੀ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਅਧਿਆਪਕਾਂ ਦੀ ਕਲਮ ਛੋੜ ਹੜਤਾਲ ਛੇਵੇਂ ਦਨਿ ਵੀ ਜਾਰੀ ਰਹੀ ਅਤੇ ਮੁਲਾਜ਼ਮਾਂ ਨੇ ਬਲਾਕ ਦਫ਼ਤਰ ਤੋਂ ਲੈ ਕੇ ਡੀ ਜੀ ਐਸ ਈ ਦਫਤਰ ਤੱਕ ਸਾਰਾ ਕੰਮ ਕਾਜ ਅੱਜ ਛੇਵੇਂ ਦਨਿ ਵੀ ਠੱਪ ਰੱਖਿਆ। ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕਰਨ ਅਬਰੋਲ ਆਦਿ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਮੌਜੂਦਾ ਭਗਵੰਤ ਮਾਨ ਸਰਕਾਰ ਰੈਗੂਲਰ ਦੀ ਪਾਲਿਸੀ ਜਾਰੀ ਕਰਕੇ ਹੁਣ ਆਪ ਹੀ ਇਸ ਪਾਲਿਸੀ ਤੋਂ ਮੁਕਰ ਰਹੀ ਹੈ। ਦਫਤਰੀ ਮੁਲਾਜ਼ਮਾਂ ਦੀ ਕਰੀਬ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਦੀ ਕਟੌਤੀ ਕੀਤੀ ਜਾ ਰਹੀ ਹੈ।

Advertisement
Tags :
ਸਿੱਖਿਆਹੜਤਾਲਕੱਚੇਮੁਲਾਜ਼ਮਾਂਵੱਲੋਂਵਿਭਾਗ
Show comments