ਇਥੇ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵੱਲੋਂ ਹੜ੍ਹਾਂ ਦੌਰਾਨ ਨੁਕਸਾਨੇ ਸੱਤ ਪਰਿਵਾਰਾਂ ਦੇ ਮਕਾਨ ਬਣਾ ਕੇ ਦਿੱਤੇ ਹਨ। ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਉਪ ਪ੍ਰਧਾਨ ਜਗਜੀਤ ਸਿੰਘ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ 7 ਘਰ ਨਵੇਂ ਪ੍ਰੀ-ਫੈਬ੍ਰਿਕੇਟਡ ਮਟੀਰੀਅਲ ਨਾਲ ਮਕਾਨ ਤਿਆਰ ਕਰਕੇ ਦਿੱਤੇ ਗਏ। ਕਾਹਨਾ ਪਿੰਡ ਵਿੱਚ ਚਾਰ ਘਰ ਅਤੇ ਹਸਨਪੁਰ ਪਿੰਡ ਵਿੱਚ ਤਿੱਨ ਘਰ ਤਿਆਰ ਕਰਕੇ ਦਿੱਤੇ ਗਏ। ਦੱਸਣਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਕਲਗੀਧਰ ਟਰੱਸਟ ਨੇ ਇਹ ਬੀੜਾ ਚੁੱਕਿਆ ਹੈ ਕਿ ਸੰਗਤਾਂ ਦਾ ਪੈਸਾ ਸਹੀ ਤਰੀਕੇ ਨਾਲ ਇਸਤੇਮਾਲ ਹੋਵੇ, ਜੋ ਹੜ੍ਹ ਪੀੜਤਾਂ ਦੀਆ ਬੁਨਿਆਦੀ ਲੋੜਾਂ ਅਸੀਂ ਪੂਰੀਆਂ ਕਰ ਰਹੇ ਹਾਂ ਅਤੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਗਈ ਸੀ ਕਿ ਜੋ ਚੌਥਾ ਫੇਜ਼ ਹੈ, ਜਿਸ ਵਿੱਚ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦੀ ਜਾਂਚ ਕਰ ਕੇ ਉਨ੍ਹਾਂ ਦੀ ਨਵੇਂ ਮਕਾਨ ਜਾਂ ਨੁਕਸਾਨੇ ਘਰਾਂ ਦੀ ਮੁਰੰਮਤ ਕੀਤੀ ਜਾਵੇਗੀ। ਘਰਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਐੱਸ ਡੀ ਐੱਮ , ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਕੀਤਾ ਗਿਆ।