DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Kapurthala: ਡੀ ਸੀ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੀ ਹਦਾਇਤ ਕੀਤੀ

ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਹੈ ਕਿ ਵਪਾਰੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਢੁੱਕਵਾਂ ਹੱਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ। ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ...

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀ ਸੀ ਆਕਾਸ਼ ਬਾਂਸਲ। -ਫੋਟੋ: ਚਾਨਾ
Advertisement
ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਹੈ ਕਿ ਵਪਾਰੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਢੁੱਕਵਾਂ ਹੱਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ।

ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐੱਸ ਐੱਸ ਪੀ ਗੌਰਵ ਤੂਰਾ, ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਅਨੁਪਮ ਕਲੇਰ ਅਤੇ ਫਗਵਾੜਾ ਦੇ ਏ ਡੀ ਸੀ ਰਣਦੀਪ ਸਿੰਘ ਹੀਰ ਦੀ ਮੌਜੂਦਗੀ ਵਿੱਚ ਕਪੂਰਥਲਾ, ਫਗਵਾੜਾ ਤੇ ਸੁਲਤਾਨਪੁਰ ਲੋਧੀ ਦੇ ਵਪਾਰੀਆਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ।

Advertisement

ਡਿਪਟੀ ਕਮਿਸ਼ਨਰ ਸ੍ਰੀ ਬਾਂਸਲ ਨੇ ਹਰ ਸ਼ਿਕਾਇਤ ਦੀ ਨਿੱਜੀ ਤੌਰ ’ਤੇ ਜਾਂਚ ਕੀਤੀ ਤੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਤੁਰੰਤ ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਸ਼ਿਕਾਇਤ ਪੋਰਟਲ ਦੀ ਨਿਯਮਿਤ ਤੌਰ ’ਤੇ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Advertisement

ਮੀਟਿੰਗ ਦੌਰਾਨ ਵਿਚਾਰੀਆਂ ਗਈਆਂ ਸ਼ਿਕਾਇਤਾਂ ਵਿੱਚ ਸੀਵਰੇਜ ਸਮੱਸਿਆ, ਬਿਜਲੀ ਦੀਆਂ ਤਾਰਾਂ, ਸਟਰੀਟ ਲਾਈਟਾਂ, ਪਾਰਕਿੰਗ, ਈ-ਰਿਕਸ਼ਾ, ਟਰੈਫ਼ਿਕ ਜਾਮ ਅਤੇ ਰੇਹੜੀ-ਫੜੀ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਸ਼ਾਮਲ ਸਨ। ਮੀਟਿੰਗ ’ਚ ਕਰੀਬ 200 ਸ਼ਿਕਾਇਤਾਂ ਦੀ ਸਮੀਖਿਆ ਕੀਤੀ ਗਈ। ਇਨ੍ਹਾਂ ਵਿੱਚੋਂ 125 ਸ਼ਿਕਾਇਤਾਂ ਲੰਬਿਤ ਸਨ, ਜਿਨ੍ਹਾਂ ਵਿੱਚ ਪਿਛਲੇ ਹਫ਼ਤੇ ਦੌਰਾਨ ਪ੍ਰਾਪਤ ਹੋਈਆਂ 100 ਸ਼ਿਕਾਇਤਾਂ ਵੀ ਸ਼ਾਮਲ ਸਨ। ਇਨ੍ਹਾਂ ’ਚੋਂ 78 ਸ਼ਿਕਾਇਤਾਂ ’ਤੇ ਕਾਰਵਾਈ ਪਹਿਲਾਂ ਹੀ ਚੱਲ ਰਹੀ ਸੀ, ਜਦਕਿ ਮੀਟਿੰਗ ਦੌਰਾਨ 30 ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ।

Advertisement
×