ਕਪੂਰਥਲਾ ਦਾ ਸਰਕਾਰੀ ਹਸਪਤਾਲ ‘ਆਖ਼ਰੀ’ ਸਾਹਾਂ ’ਤੇ

ਕਪੂਰਥਲਾ ਦਾ ਸਰਕਾਰੀ ਹਸਪਤਾਲ ‘ਆਖ਼ਰੀ’ ਸਾਹਾਂ ’ਤੇ

ਸਿਵਲ ਹਸਪਤਾਲ ਵਿਚ ਬੰਦ ਪਿਆ ਫਿਜ਼ੀਓਥੈਰੇਪੀ ਵਿਭਾਗ।

ਧਿਆਨ ਸਿੰਘ ਭਗਤ
ਕਪੂਰਥਲਾ, 28 ਅਕਤੂਬਰ

ਆਧੁਨਿਕ ਸਹੂਲਤਾਂ ਦਾ ਦਾਵਾ ਕਰਨ ਵਾਲਾ ਸਥਾਨਕ ਸਿਵਲ ਹਸਪਤਾਲ ਲੰਮੇ ਸਮੇਂ ਤੋਂ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਿਹਾ ਹੈ।

ਸਿਵਲ ਹਸਪਤਾਲ ਵਿੱਚ ਚੱਲ ਰਹੀ ਆਯੂਰਵੈਦਿਕ ਡਿਸਪੈਂਸਰੀ 6 ਮਹੀਨਿਆਂ ਤੋਂ ਬੰਦ ਹੈ ਤੇ ਓਪੀਡੀ ਦਾ ਰਜਿਸਟ੍ਰੇਸ਼ਨ ਦਫ਼ਤਰ ਅਕਸਰ ਸਰਵਰ ਡਾਊਨ ਹੋਣ ਕਾਰਨ ਮਰੀਜ਼ਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦਾ ਹੈ। ਹਸਪਤਾਲ ਵਿੱਚ ਡਾਕਟਰਾਂ ਅਤੇ ਸਟਾਫ ਦੀ ਘਾਟ ਹੈ। ਇੱਥੇ ਰੋਜ਼ਾਨਾ ਲਗਭਗ 400 ਮਰੀਜ਼ਾਂ ਦੀ ਓਪੀਡੀ ਵਿਚ ਔਸਤ ਆਮਦ ਹੈ। ਨੱਕ, ਕੰਨ ਤੇ ਗਲੇ ਦੇ ਮਾਹਿਰ ਡਾਕਟਰ ਵੀ ਨਾ ਹੋਣ ਕਾਰਨ ਮਰੀਜ਼ ਪ੍ਰੇਸ਼ਾਨ ਰਹਿੰਦੇ ਹਨ।

ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਕਾਰਨ ਲੋਕ ਮਜਬੂਰੀਵੱਸ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹਨ। ਹਸਪਤਾਲ ਦੀ ਕੰਟੀਨ ਬੰਦ ਹੋਣ ਕਾਰਨ ਮਰੀਜ਼ਾਂ ਦੇ ਵਾਰਸ ਖੱਜਲ ਹੁੰਦੇ ਰਹਿੰਦੇ ਹਨ। ਇਸ ਨਾਲ ਦੂਰ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਖਾਣੇ ਲਈ ਖੱਜਲ ਹੋਣਾ ਪੈਂਦਾ ਹੈ।

ਜੱਚਾ-ਬੱਚਾ ਵਾਰਡ ਦੇ ਮਰੀਜ਼ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾ ਰਹੀ ਡਾਈਟ ਤੋਂ ਵੀ ਵਾਂਝੇ ਹਨ। ਹਸਪਤਾਲ ਕੰਪਲੈਕਸ ਵਿੱਚ ਕੁੱਤਿਆਂ ਦੀ ਭਰਮਾਰ ਹੈ। ਹਸਪਤਾਲ ਵਿਚਲਾ ਫਿਜ਼ੀਓਥੈਰੇਪੀ ਵਿਭਾਗ ਇੱਕ ਸਾਲ ਤੋਂ ਬੰਦ ਪਿਆ ਹੈ।

ਇਸ ਸਬੰਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਤਾਰਾ ਸਿੰਘ ਨੇ ਕਿਹਾ ਕਿ ਸਰਵਰ ਡਾਊਨ ਹੋਣ ’ਤੇ ਕਰਮਚਾਰੀਆਂ ਨੂੰ ਮੈਨੂਅਲ ਰਜਿਸਟ੍ਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਉੱਥੇ ਸਾਰੀਆਂ ਸਮੱਸਿਆਵਾਂ ਉਨ੍ਹਾਂ ਵੱਲੋਂ ਸਿਹਤ ਵਿਭਾਗ ਨੂੰ ਲਿਖਤੀ ਭੇਜੀਆਂ ਜਾ ਚੁੱਕੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All