DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kapurthala Murder Case: ਦਿਨ ਦਿਹਾੜੇ ਵਿਅਕਤੀ ਦਾ ਕਤਲ

ਮਾਮਲਾ ਪੁਰਾਣੀ ਰੰਜ਼ਿਸ਼ ਦਾ ਲੱਗ ਰਿਹੈ: ਪੁਲੀਸ ਅਧਿਕਾਰੀ

  • fb
  • twitter
  • whatsapp
  • whatsapp
Advertisement

ਇਥੋਂ ਦੇ ਲਾਹੌਰੀ ਗੇਟ ਵਿਚ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਜਤਿੰਦਰ ਸਹਿਗਲ ਉਰਫ਼ ਜਿੰਦਰ ਵਾਸੀ ਲਾਹੌਰੀ ਗੇਟ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 4 ਵਜੇ ਮੁਹੱਲਾ ਲਾਹੌਰੀ ਗੇਟ ’ਚ ਕੁੱਝ ਅਣਪਛਾਤੇ ਨੌਜਵਾਨਾਂ ਨੇ ਜਤਿੰਦਰ ਨੂੰ ਘੇਰ ਲਿਆ ਤੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਮੌਕੇ ਤੋਂ ਫ਼ਰਾਰ ਹੋ ਗਏ ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

Advertisement

ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲੀਸ ਪਾਰਟੀ ਮੌਕੇ ’ਤੇ ਪੁੱਜੀ ਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਮੋਰਚੀ ਵਿਚ ਰਖਵਾ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਮਾਮਲਾ ਆਪਸੀ ਰੰਜਿਸ਼ ਦਾ ਜਾਪ ਰਿਹਾ ਹੈ ਤੇ ਪੁਲੀਸ ਹਮਲਵਰਾਂ ਦੀ ਪਹਿਚਾਣ ਕਰਨ ’ਚ ਲੱਗੀ ਹੋਈ ਹੈ।

Advertisement

ਕਪੂਰਥਲਾ ਦੇ ਡੀ.ਐਸ.ਪੀ. ਸੀਤਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਨਿੱਜੀ ਰੰਜਿਸ਼ ਦਾ ਹੈ, ਇਸ ਕਤਲ ’ਚ ਪੰਜ ਵਿਅਕਤੀ ਸ਼ਾਮਿਲ ਹਨ ਜਿਨ੍ਹਾਂ ਖਿਲਾਫ਼ ਪੁਲੀਸ ਅਗਲੀ ਕਾਰਵਾਈ ਕਰ ਰਹੀ ਹੈ।

Advertisement
×