ਕਪੂਰਥਲਾ ਪੁਲੀਸ ਵਲੋਂ ਸਾਈਕਲਾਥੋਨ 20 ਨੂੰ
ਕਪੂਰਥਲਾ: ਪੁਲੀਸ ਵੱਲੋਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ‘ਸਿਹਤ ਵੀ, ਵਿਰਾਸਤ ਵੀ’ ਥੀਮ ਅਧੀਨ 20 ਜੂਨ ਨੂੰ ਸਵੇਰੇ 5:30 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸਾਈਕਲਾਥੋਨ...
Advertisement
ਕਪੂਰਥਲਾ: ਪੁਲੀਸ ਵੱਲੋਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ‘ਸਿਹਤ ਵੀ, ਵਿਰਾਸਤ ਵੀ’ ਥੀਮ ਅਧੀਨ 20 ਜੂਨ ਨੂੰ ਸਵੇਰੇ 5:30 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸਾਈਕਲਾਥੋਨ ਕੱਢੀ ਜਾ ਰਹੀ ਹੈ। ਐਸ.ਐਸ.ਪੀ ਕਪੂਰਥਲ਼ਾ ਗੌਰਵ ਤੂਰਾ ਨੇ ਦੱਸਿਆ ਕਿ ਇਹ ਸਾਈਕਲਾਥੋਨ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੁੰਦੀ ਹੋਈ ਸ਼ਹਿਰ ਦਾ ਚੱਕਰ ਲਗਾ ਕੇ ਮੁੜ ਗੁਰੂ ਨਾਨਕ ਸਟੇਡੀਅਮ ’ਚ ਸਾਮਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਈਕਲਾਥੋਨ ’ਚ ਵੱਡੀ ਗਿਣਤੀ ’ਚ ਕਪੂਰਥਲਾ, ਜਲੰਧਰ ਤੇ ਹੁਸ਼ਿਆਰਪੁਰ ਦੇ ਸਾਈਕਲਿੰਗ ਕਲੱਬ, ਐੱਨ.ਜੀ.ਓਜ਼ ਤੇ ਸ਼ਹਿਰ ਵਾਸੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। -ਪੱਤਰ ਪ੍ਰੇਰਕ
Advertisement
Advertisement
×