DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kapurthala Road Accident: ਅਣਪਛਾਤੇ ਵਾਹਨ ਦੀ ਟੱਕਰ ਨਾਲ ਦੋ ਔਰਤਾਂ ਸਮੇਤ ਤਿੰਨ ਦੀ ਮੌਤ

ਪੁਲੀਸ ਨੇ ਵਾਹਨ ਅਤੇ ਉਸ ਦੇ ਡਰਾਈਵਰ ਦੀ ਭਾਲ ਕੀਤੀ ਸ਼ੁਰੂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕਪੂਰਥਲਾ ਵਿੱਚ ਅੰਮ੍ਰਿਤਸਰ ਕੌਮੀ ਰਾਜਮਾਰਗ 'ਤੇ ਸ਼ੁੱਕਰਵਾਰ ਦੇਰ ਰਾਤ ਇੱਕ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਰਕੇ ਵਾਪਰੇ ਸੜਕ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਪਏ। ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Advertisement

ਹਾਦਸੇ ਦੀ ਸੂਚਨਾ ਮਿਲਦੇ ਹੀ ਸੁਭਾਨਪੁਰ ਪੁਲੀਸ ਸਟੇਸ਼ਨ ਅਤੇ ਸੜਕ ਸੁਰੱਖਿਆ ਫੋਰਸ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ। ਸੁਭਾਨਪੁਰ ਪੁਲੀਸ ਸਟੇਸ਼ਨ ਦੇ ਏ ਐੱਸ ਆਈ ਹਰਜਿੰਦਰ ਸਿੰਘ ਅਤੇ ਸੜਕ ਸੁਰੱਖਿਆ ਫੋਰਸ ਦੇ ਏ ਐੱਸ ਆਈ ਗੁਰਪ੍ਰੀਤ ਸਿੰਘ ਨੇ ਹੋਰ ਪੁਲੀਸ ਅਧਿਕਾਰੀਆਂ ਨਾਲ ਮਿਲ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ 108 ਐਂਬੂਲੈਂਸ ਦੀ ਮਦਦ ਨਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿੱਚ ਪਹੁੰਚਾਇਆ।

Advertisement

ਏ ਐੱਸ ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਦੋ ਔਰਤਾਂ ਸਨ। ਮੌਕੇ ਤੋਂ ਇੱਕ ਵੋਟਰ ਕਾਰਡ ਬਰਾਮਦ ਹੋਇਆ ਹੈ ਜਿਸ 'ਤੇ ਅਮਨ ਪਤਨੀ ਸਤਨਾਮ, ਨਿਵਾਸੀ ਪਿੰਡ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਦਰਜ ਹੈ। ਪੁਲੀਸ ਨੂੰ ਸ਼ੱਕ ਹੈ ਕਿ ਇਹ ਕਾਰਡ ਕਿਸੇ ਮ੍ਰਿਤਕ ਦਾ ਹੋ ਸਕਦਾ ਹੈ, ਪਰ ਤਿੰਨ ਮ੍ਰਿਤਕਾਂ ਦੀ ਪਛਾਣ ਦੀ ਅਜੇ ਤੱਕ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।

ਪੁਲੀਸ ਨੇ ਮੋਟਰਸਾਈਕਲ ਅਤੇ ਮੌਕੇ ਤੋਂ ਮਿਲਿਆ ਇੱਕ ਬੈਗ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕਾਂ ਦੀ ਪਛਾਣ ਕਰਨ ਅਤੇ ਹਾਦਸੇ ਦੇ ਹਾਲਾਤ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੌਰਾਨ, ਪੁਲੀਸ ਨੇ ਅਣਪਛਾਤੇ ਵਾਹਨ ਅਤੇ ਉਸ ਦੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਟੱਕਰ ਦੇ ਅਸਲ ਹਾਲਾਤ ਅਤੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Advertisement
×