ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਕਾਰਗਿਲ ਵਿਜੈ ਦਿਵਸ ਦੀ 26ਵੀਂ ਵਰ੍ਹੇਗੰਢ ਸਕੂਲ ਆਡੀਟੋਰੀਅਮ ’ਚ ਮਨਾਈ ਗਈ ਜਿਸ ’ਚ ਕਾਰਗਿਲ ਯੁੱਧ ਦੇ ਬਹਾਦਰ ਨਾਇਕਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਕਰਨਲ ਦੀਪਕ ਰਾਮਪਾਲ ਪੁੱਜੇ ਜਿਨ੍ਹਾਂ ਨੂੰ ਕਾਰਗਿਲ ਜੰਗ ਦੌਰਾਨ 17 ਜਾਟ ਰੇਜੀਮੈਂਟ ਦੀ ਡੀ ਕੰਪਨੀ ਦੇ ਕਮਾਂਡਰ ਨੂੰ ਇਸ ਪ੍ਰਾਪਤੀ ਲਈ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ’ਤੇ ਅਧਾਰਤ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਦੇ ਪ੍ਰਿੰਸੀਪਲ ਜ਼ੋਰਾਵਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।