ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਰੀਮਪੁਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪੀਡ਼ਤਾਂ ਦੀਆਂ ਮੁਸ਼ਕਲਾਂ ਸੁਣੀਆਂ
Advertisement
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਹੁਸ਼ਿਆਰਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਹੜ੍ਹਾਂ ਦੀ ਤਬਾਹੀ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨੂੰ ਮਿਲ ਕੇ ਸਮੱਸਿਆਵਾਂ ਨੂੰ ਸੁਣੀਆਂ ਅਤੇ ਪਾਰਟੀ ਲੀਡਰਸ਼ਿਪ ਦੀਆਂ ਪੀੜਤਾਂ ਦੀ ਸਹਾਇਤਾ ਲਈ ਡਿਊਟੀਆਂ ਲਾਈਆਂ। ਸ੍ਰੀ ਕਰੀਮਪੁਰੀ ਨੇ ਕਿਹਾ ਕਿ ਭਾਰਤ ਆਜ਼ਾਦ ਹੋਣ ਤੋਂ 78 ਸਾਲਾ ਬਾਅਦ ਤੱਕ ਰਾਜ ਕਰਨ ਵਾਲੀਆਂ ਰਾਜਨੀਤਕ ਪਾਰਟੀਆਂ ਦੀਆਂ ਵੱਡੀਆਂ ਗਲਤੀਆਂ ਦਾ ਖਮਿਆਜ਼ਾ ਦੇਸ਼ ਵਾਸੀਆਂ ਨੂੰ ਭਿਆਨਕ ਕਰੋਪੀ ਦਾ ਸਾਹਮਣਾ ਕਰਕੇ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਸਮੇਂ ਸਮੇਂ ’ਤੇ ਰਾਜ ਕਰਨ ਵਾਲੀਆਂ ਸਰਕਾਰਾਂ ਪੱਕੇ ਬੰਨ੍ਹ ਨਹੀਂ ਲਗਾ ਸਕੀਆਂ।ਸ੍ਰੀ ਕਰੀਮਪੁਰੀ ਨੇ ਬਸਪਾ ਪੰਜਾਬ ਲੀਡਰਸ਼ਿਪ ਨੂੰ ਸੰਕੇਤ ਦਿੱਤਾ ਕਿ ਹੁਣ ਕੇਵਲ ਹੜ੍ਹਾਂ ਵਿੱਚ ਫ਼ਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣਾ ਤੇ ਉਨ੍ਹਾਂ ਲਈ ਲੋੜੀਂਦੀ ਮੱਦਦ ਕਰਨਾ ਹੀ ਸਮੇਂ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ ਅਤੇ ਤੁਰੰਤ ਜ਼ਰੂਰਤ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਹੜ੍ਹਾਂ ਦੀ ਮਾਰ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ, ਉੱਥੇ ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਘਰ ਵੀ ਬਰਬਾਦ ਹੋ ਗਏ ਹਨ। ਇਸ ਲਈ ਮਜ਼ਦੂਰਾਂ ਲਈ ਵੀ ਵਿਸ਼ੇਸ਼ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ, ਦਵਾਈਆਂ ਅਤੇ ਹੋਰ ਸੇਵਾਵਾਂ ਨਿਭਾਅ ਰਹੇ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ ਤੇ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ ਮੌਜੂਦ ਸਨ।

 

Advertisement

Advertisement
Show comments