ਪੱਤਰ ਪ੍ਰੇਰਕ
ਫਗਵਾੜਾ, 23 ਸਤੰਬਰ
ਇਥੇ ਇਤਿਹਾਸਿਕ ਜਾਮਾ ਮਸਜਿਦ ’ਚ ਮਰਹੂਮ ਸਾਬਕਾ ਇਮਾਮ ਮੌਲਾਨਾ ਉਵੈਸ-ਉਰ ਰਹਿਮਾਨ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਵੱਡੇ ਪੁੱਤਰ ਕਾਸ਼ਿਫ ਉਵੈਸ ਰਹਿਮਾਨ ਦੀ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਵੱਲੋਂ ਦਸਤਾਰਬੰਦੀ ਕੀਤੀ ਗਈ। ਉਨ੍ਹਾਂ ਨੂੰ ਖਾਨਦਾਨ ਉਲਮਾ-ਏ-ਲੁਧਿਆਣਾ ਵੱਲੋਂ ਖਾਦਿਮ-ਏ-ਦੀਨ ਅਤੇ ਜਾਮਾ ਮਸਜਿਦ ਫਗਵਾੜਾ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਵੱਲੋਂ ਵੱਡੀ ਗਿਣਤੀ ’ਚ ਮੁਸਲਮਾਨ ਭਾਈਚਾਰੇ ਦੇ ਲੋਕ ਮੌਜੂਦ ਸਨ। ਇਸ ਮੌਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀਂ ਨੇ ਕਿਹਾ ਕਿ ਮੌਲਾਨਾ ਉਵੈਸ ਉਰ ਰਹਿਮਾਨ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਜਨਾਬ ਕਾਸ਼ਿਫ ਉਵੈਸ ਰਹਿਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸਨੂੰ ਇਸਲਾਮੀ ਰਿਵਾਇਤਾਂ ਦੇ ਨਾਲ ਨਿਭਾਉਣਗੇ। ਇਸ ਮੌਕੇ ਅਸ਼ਵਨੀ ਸ਼ਰਮਾ ਪ੍ਰਧਾਨ ਬੀਜੇਪੀ, ਜੀਵਨ ਗੁਪਤਾ, ਰਾਜੇਸ਼ ਬਾਗਾ ਸੈਕਟਰੀ ਬੀਜੇਪੀ, ਮੋਹਨ ਸਿੰਘ ਗਾਂਧੀ ਦੁੱਖ ਦਾ ਪ੍ਰਗਟਾਵਾ ਕੀਤਾ।