ਕਟਾਰੀਆ ਨੇ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਬਲਾਚੌਰ ਦੀ ਦਾਣਾ ਮੰਡੀ ਵਿੱਚ ਅੱਜ ਝੋਨੇ ਦੀ ਖ਼ਰੀਦ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸ਼ੁਰੂ ਕਰਵਾਈ। ਇਸ ਤੋਂ ਪਹਿਲਾਂ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਪ੍ਰਬੰਧ ਪੂਰੇ ਕੀਤੇ ਗਏ ਹਨ,...
Advertisement
ਬਲਾਚੌਰ ਦੀ ਦਾਣਾ ਮੰਡੀ ਵਿੱਚ ਅੱਜ ਝੋਨੇ ਦੀ ਖ਼ਰੀਦ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸ਼ੁਰੂ ਕਰਵਾਈ। ਇਸ ਤੋਂ ਪਹਿਲਾਂ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਪ੍ਰਬੰਧ ਪੂਰੇ ਕੀਤੇ ਗਏ ਹਨ, ਜਿਸ ਤਹਿਤ ਪੀਣ ਵਾਲੇ ਪਾਣੀ, ਬੈਠਣ ਲਈ ਜਗ੍ਹਾ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 24 ਘੰਟੇ ਵਿਚ ਕਿਸਾਨਾਂ ਦੀ ਝੋਨੇ ਦੀ ਕੀਮਤ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਪੈ ਜਾਵੇਗੀ। ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨੋਵਾਲ ਨੇ ਕਿਸਾਨਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਆਪਣੀ ਝੋਨੇ ਦੀ ਫ਼ਸਲ ਮੰਡੀ ਵਿੱਚ ਸੁਕਾ ਕੇ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਂਸਲ ਲਾਡੀ ਰਾਣਾ, ਆਪ ਆਗੂ ਵਿਸ਼ੂ ਰਾਣਾ, ਅਜੇ ਬਿੱਟੂ ਰਾਣਾ, ਅਜੇ ਚੌਧਰੀ ਬਿੱਟੂ, ਕੁਲਦੀਪ ਸਿੰਘ ਟੀਟੂ, ਗੁਰਪ੍ਰੀਤ ਸੈਣੀ ਗੋਪੀ, ਹਨੀ ਜੋਗੇਵਾਲ, ਕਿਸ਼ੋਰ ਗੁਲਾਟੀ, ਸੈਕਟਰੀ ਰਣਵੀਰ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement