ਕਟਾਰੂਚੱਕ ਵੱਲੋਂ ਰਈਆ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ
ਕਿਸਾਨਾਂ ਨੂੰ 444 ਕਰੋੜ ਰੁਪਏ ਦਾ ਹੋਇਆ ਭੁਗਤਾਨ: ਕਟਾਰੂਚੱਕ
Advertisement
ਸੂਬਾ ਸਰਕਾਰ ਵੱਲੋਂ ਮੰਡੀਆਂ ਵਿਚ ਲਗਾਤਾਰ ਖ਼ਰੀਦ ਜਾਰੀ ਹੈ ਪੰਜਾਬ ਵਿੱਚ 1822 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਹੋ ਰਹੀ ਹੈ। ਇਹ ਸ਼ਬਦ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਰਈਆ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ 256000 ਮੀਟਰਿਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ 241000 ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 444 ਕਰੋੜ ਰੁਪਏ ਦੀ ਅਦਾਇਗੀ ਬੈਂਕ ਖਾਤਿਆਂ ਰਾਹੀ ਹੋ ਚੁੱਕੀ ਹੈ। ਉਨ੍ਹਾਂ ਮੰਡੀ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਗ, ਐੱਸ.ਡੀ.ਐੱਮ ਬਾਬਾ ਬਕਾਲਾ ਅਮਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਕੰਗ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਹਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਅਮਨਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Advertisement
Advertisement