ਮਾਈਨਿੰਗ ਐਕਟ ਤਹਿਤ ਕੇਸ ਦਰਜ
ਨਾਜਾਇਜ਼ ਖਣਨ ਤਹਿਤ ਕੇਸ
ਬਲਾਚੌਰ: ਕਾਠਗੜ੍ਹ ਪੁਲੀਸ ਵਲੋਂ ਨਾਜਾਇਜ਼ ਖਣਨ ਤਹਿਤ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਕੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਕਾਠਗੜ੍ਹ ਇੰਸਪੈਕਟਰ ਭਰਤ ਮਸੀਹ ਲੱਧੜ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਗਸ਼ਤ ਲਈ ਪਿੰਡ ਮੰਡੇਰਾਂ ਤੋਂ ਮੰਡ ਖੇਤਰ ਵਿਚ ਪੈਂਦੇ ਪਿੰਡ ਹਸਨਪੁਰ ਕਲਾਂ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਹਸਨਪੁਰ ਕਲਾਂ ਨੇੜੇ ਪਹੁੰਚੇ ਤਾਂ ਟਰੈਕਟਰ-ਟਰਾਲੀ ਦਾ ਚਾਲਕ ਪੁਲੀਸ ਨੂੰ ਦੇਖ ਕੇ ਟਰੈਕਟਰ-ਟਰਾਲੀ ਨੂੰ ਸੜਕ ’ਤੇ ਖੜ੍ਹਾ ਕਰ ਕੇ ਖੇਤਾਂ ਵੱਲ ਨੂੰ ਭੱਜ ਗਿਆ। ਚੈੱਕ ਕਰਨ ’ਤੇ ਟਰਾਲੀ ਰੇਤ ਨਾਲ ਭਰੀ ਮਿਲੀ। ਟਰੈਕਟਰ-ਟਰਾਲੀ ’ਚੋਂ ਰੇਤ ਸਬੰਧੀ ਕੋਈ ਦਸਤਾਵੇਜ਼ ਪ੍ਰਾਪਤ ਨਹੀਂ ਹੋਇਆ। ਪੁਲੀਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ