ਕੇਜਰੀਵਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ
ਪੰਜਾਬ ’ਚ ਹੜ੍ਹਾਂ ਦੀ ਤਰਾਸਦੀ ਨਾਲ ਜੂਝ ਰਹੇ ਲੋਕਾਂ ਦਾ ਦੁੱਖ ਵੰਡਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚੇ। ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਮੰਤਰੀ ਮੋਹਿੰਦਰ ਭਗਤ ਅਤੇ...
Advertisement
ਪੰਜਾਬ ’ਚ ਹੜ੍ਹਾਂ ਦੀ ਤਰਾਸਦੀ ਨਾਲ ਜੂਝ ਰਹੇ ਲੋਕਾਂ ਦਾ ਦੁੱਖ ਵੰਡਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚੇ। ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨਾਲ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ। ਲੋਕਾਂ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਖੁਦ ਤੇ ਪੂਰੀ ਪਾਰਟੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਰਹੇਗੀ।
Advertisement
Advertisement
×