DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਹਿਰਾ ਵੱਲੋਂ ਬੀ ਡੀ ਪੀ ਓ ਦੇ ਤਬਾਦਲੇ ਦੀ ਮੰਗ

ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੀ ਡੀ ਪੀ ਓ (ਨਡਾਲਾ) ਦਾ ਕਪੂਰਥਲਾ ਜ਼ਿਲ੍ਹੇ ਤੋਂ ਤੁਰੰਤ ਤਬਾਦਲਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਅਫ਼ਸਰ ਨੇ ਕੱਲ੍ਹ ਬਿਨਾਂ ਨੋਟਿਸ ਦੇ ਗੈਰਕਾਨੂੰਨੀ...

  • fb
  • twitter
  • whatsapp
  • whatsapp
Advertisement

ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੀ ਡੀ ਪੀ ਓ (ਨਡਾਲਾ) ਦਾ ਕਪੂਰਥਲਾ ਜ਼ਿਲ੍ਹੇ ਤੋਂ ਤੁਰੰਤ ਤਬਾਦਲਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਅਫ਼ਸਰ ਨੇ ਕੱਲ੍ਹ ਬਿਨਾਂ ਨੋਟਿਸ ਦੇ ਗੈਰਕਾਨੂੰਨੀ ਤੌਰ ’ਤੇ ਉਨ੍ਹਾਂ ਦੀ ਉਸਾਰੀ ਦੀ ਭੰਨ-ਤੋੜ ਕਰਵਾਈ। ਸ੍ਰੀ ਖਹਿਰਾ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਉਲੰਘਣਾ ਕੀਤੀ ਗਈ ਅਤੇ ਉਨ੍ਹਾਂ ਦੀ ਮਲਕੀਅਤ ਸਬੰਧੀ ਦਸਤਾਵੇਜ਼ਾਂ ਦੀ ਕੋਈ ਜਾਂਚ ਜਾਂ ਪੁਸ਼ਟੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਅਫਸਰ ਦੀ ਇਮਾਨਦਾਰੀ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਸਿਆਸੀ ਦਬਾਅ ਹੇਠ ਕੀਤੀ ਗਈ ਹੈ।

Advertisement
Advertisement
×