DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫੁਟਬਾਲ ਟੂਰਨਾਮੈਂਟ ’ਚ ਖਾਲਸਾ ਕਾਲਜ ਮਾਹਿਲਪੁਰ ਚੈਂਪੀਅਨ

ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 63ਵੇਂ ਪ੍ਰਿੰਸੀਪਲ ਹਰਭਜਨ ਸਿੰਘ ਆਲ ਇੰਡੀਆ ਫੁਟਬਾਲ ਟੂਰਨਾਮੈਂਟ ਦੇ ਅੱਜ ਆਖਰੀ ਦਿਨ ਖੇਡ ਪ੍ਰੇਮੀਆਂ ਨੂੰ...

  • fb
  • twitter
  • whatsapp
  • whatsapp
featured-img featured-img
ਕਲੱਬ ਵਰਗ ਦੀ ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਟੂਰਨਾਮੈਂਟ ਦੇ ਪ੍ਰਬੰਧਕ।
Advertisement

ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 63ਵੇਂ ਪ੍ਰਿੰਸੀਪਲ ਹਰਭਜਨ ਸਿੰਘ ਆਲ ਇੰਡੀਆ ਫੁਟਬਾਲ ਟੂਰਨਾਮੈਂਟ ਦੇ ਅੱਜ ਆਖਰੀ ਦਿਨ ਖੇਡ ਪ੍ਰੇਮੀਆਂ ਨੂੰ ਰੌਚਕ ਮੁਕਾਬਲੇ ਦੇਖਣ ਨੂੰ ਮਿਲੇ। ਕਲੱਬ ਵਰਗ ਦੇ ਫਾਈਨਲ ਮੈਚ ਵਿਚ ਸੀ ਆਈ ਐੱਸ ਐੱਫ ਦਿੱਲੀ ਨੇ ਆਰ ਸੀ ਐਫ ਕਪੂਰਥਲਾ ਨੂੰ 2-1 ਦੇ ਫਰਕ ਨਾਲ ਹਰਾ ਕੇ ਕਲੱਬ ਵਰਗ ਵਿੱਚ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਪ੍ਰਬੰਧਕਾਂ ਵਲੋਂ ਜੇਤੂ ਟੀਮ ਨੂੰ ਤਿੰਨ ਲੱਖ ਰੁਪਏ, ਸ਼ਾਨਦਾਰ ਟਰਾਫੀ ਅਤੇ ਉਪ ਜੇਤੂ ਟੀਮ ਨੂੰ ਦੋ ਲੱਖ ਰੁਪਏ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਵਰਗ ਦੇ ਫਾਈਨਲ ਮੈਚ ਵਿਚ ਖਾਲਸਾ ਕਾਲਜ ਮਾਹਿਲਪੁਰ ਨੇ ਡੀ ਏ ਵੀ ਕਾਲਜ ਜਲੰਧਰ ਨੂੰ ਪੈਨਲਟੀ ਕਿੱਕ ਦੁਆਰਾ ਹਰਾ ਕੇ ਖਿਤਾਬੀ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਅਕਾਦਮੀ ਵਰਗ ਵਿੱਚ ਡੀ ਐਮ ਐੱਸ ਏ ਆਨੰਦਪੁਰ ਸਾਹਿਬ ਫੁਟਬਾਲ ਅਕੈਡਮੀ, ਮਾਹਿਲਪੁਰ ਨੂੰ 3-0 ਦੇ ਫਰਕ ਨਾਲ ਹਰਾ ਕੇ ਚੈਂਪੀਅਨ ਬਣੀ। ਕਾਲਜ ਅਤੇ ਅਕੈਡਮੀ ਵਰਗ ਦੀਆਂ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਵੀ ਨਗਦ ਰਾਸ਼ੀ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਮੈਚਾਂ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ਼ਿਰਕਤ ਕੀਤੀ। ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਨੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ।

Advertisement

Advertisement
Advertisement
×