ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਥ ਫੈਸਟੀਵਲ ’ਚ ਖਾਲਸਾ ਕਾਲਜ ਓਵਰਆਲ ਰਨਰ-ਅੱਪ

ਲੋਕਗੀਤ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ
ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਤੇ ਹੋਰ।
Advertisement

ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੇਨਿਊ ਨੇ ਆਈ ਕੇ ਜੀ ਪੀ ਟੀ ਯੂ ਜ਼ੋਨਲ ਯੂਥ ਫੈਸਟੀਵਲ ’ਚ ਓਵਰਆਲ ਟਰਾਫੀ ਜਿੱਤ ਲਈ। ਸਮਾਗਮ ਦੌਰਾਨ ਵੱਖ-ਵੱਖ ਅਦਾਰਿਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ’ਚ ਕਾਲਜ ਵਿਦਿਆਰਥੀਆਂ ਨੇ ਕਈ ਸੱਭਿਆਚਾਰਕ ਸ਼੍ਰੇਣੀਆਂ ’ਚ ਆਪਣੀ ਰਚਨਾਤਮਕ ਪ੍ਰਤਿਭਾ, ਅਨੁਸ਼ਾਸਨ ਅਤੇ ਬੇਮਿਸਾਲ ਪ੍ਰਦਰਸ਼ਨ ਨਾਲ ਸੰਸਥਾ ਦਾ ਮਾਣ ਵਧਾਇਆ।

ਇਸ ਸਬੰਧੀ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਦਿਲਕਸ਼ ਪ੍ਰਦਰਸ਼ਨਾਂ ਰਾਹੀਂ ਆਪਣੀ ਸੱਭਿਆਚਾਰਕ ਵਿਭਿੰਨਤਾ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਗਰੁੱਪ ਸੌਂਗ, ਲੋਕਗੀਤ ਵਿਚ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ।

Advertisement

ਉਨ੍ਹਾਂ ਕਿਹਾ ਕਿ ਇਸ ਦੌਰਾਨ ਵਾਰ ਗਾਇਨ, ਗਰੁੱਪ ਸ਼ਬਦ, ਗਿੱਧਾ, ਵੈਸਟਰਨ ਗਰੁੱਪ ਸੌਂਗ, ਵੈਸਟਰਨ ਸੋਲੋ, ਲਾਈਟ ਵੋਕਲ, ਕਲਾਸੀਕਲ ਵੋਕਲ, ਮਿਮਿਕਰੀ, ਪਰਕਸ਼ਨ, ਸਕਿੱਟ ’ਚ ਦੂਸਰਾ ਅਤੇ ਪਲੇ, ਮਾਈਮ, ਮਹਿੰਦੀ, ਨਾਨ-ਪਰਕਸ਼ਨ ’ਚ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਮੌਕੇ ਡਾ. ਮੰਜੂ ਬਾਲਾ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਫੈਕਲਟੀ ਸਲਾਹਕਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

Advertisement
Show comments