ਖ਼ਾਲਸਾ ਸਕੂਲ ਦਾ ਜਿਮਨਾਸਟਿਕ ਵਿਚ ਸ਼ਾਨਦਾਰ ਪ੍ਰਦਰਸ਼ਨ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 28 ਮਈ
ਖਾਲਸਾ ਕਾਲਜ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਅਨੁਮੀਤ ਕੌਰ, ਹਸਰਤ ਅਤੇ ਪ੍ਰੀਤੀ ਨੇ ਸਿੰਗਾਪੁਰ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ’ਚ ਭਾਰਤੀ ਟੀਮ ਵੱਲੋਂ ਖੇਡਦਿਆਂ ਚੈਂਪੀਅਨਸ਼ਿਪ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਆਸਟਰੇਲੀਆ, ਚੀਨ, ਹਾਂਗਕਾਂਗ, ਭਾਰਤ, ਇੰਡੋਨੇਸ਼ੀਆ, ਜਾਪਾਨ, ਨਿਊਜ਼ੀਲੈਂਡ, ਕਜ਼ਾਕਿਸਤਾਨ, ਕਿਰਗਿਸਤਾਨ, ਲਾਓਸ, ਮਲੇਸ਼ੀਆ, ਮੰਗੋਲੀਆ, ਫਿਲੀਪੀਨਜ਼, ਸਿੰਗਾਪੁਰ, ਸੀਰੀਆ, ਕੁਵੈਤ, ਥਾਈਲੈਂਡ, ਚੀਨੀ ਤਾਇਪੈ, ਉਜ਼ਬੇਕਿਸਤਾਨ ਆਦਿ ਸਮੇਤ 20 ਦੇਸ਼ਾਂ ਤੋਂ ਟੀਮਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਭਾਰਤੀ ਟੀਮ ਨੇ 7ਵਾਂ ਰੈਂਕ ਪ੍ਰਾਪਤ ਕੀਤਾ। ਉਨ੍ਹਾਂ ਕੋਚ ਵੱਲੋਂ ਕਰਵਾਏ ਸਖਤ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ’ਚ ਸਿਖ਼ਰਾਂ ਛੂਹਣ ਦੀ ਕਾਮਨਾ ਕਰਦਿਆਂ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।