DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਟਕੜ ਕਲਾਂ ਮੋਰਚਾ: ਨੌਜਵਾਨਾਂ ਨੇ ਸਰਕਾਰ ਨੂੰ ਹਰਾ ਪੈੱਨ ਯਾਦ ਕਰਵਾਇਆ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਲਗਾਏ ਗਏ ਧਰਨੇ ਦੇ ਅੱਜ ਤੀਜੇ ਦਿਨ ਲੁਧਿਆਣਾ ਦੇ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ. ਪ੍ਰੇਮ ਸਲੋਹ, ਡਾ ਬਲਕਾਰ ਕਟਾਰੀਆਂ, ਜਮਹੂਰੀ ਕਿਸਾਨ...

  • fb
  • twitter
  • whatsapp
  • whatsapp
featured-img featured-img
ਖਟਕੜ ਕਲਾਂ ਵਿਖੇ ਧਰਨੇ ਵਿੱਚ ਸ਼ਾਮਲ ਨੌਜਵਾਨ।
Advertisement
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਲਗਾਏ ਗਏ ਧਰਨੇ ਦੇ ਅੱਜ ਤੀਜੇ ਦਿਨ ਲੁਧਿਆਣਾ ਦੇ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ. ਪ੍ਰੇਮ ਸਲੋਹ, ਡਾ ਬਲਕਾਰ ਕਟਾਰੀਆਂ, ਜਮਹੂਰੀ ਕਿਸਾਨ ਸਭਾ ਦੇ ਸਾਥੀ ਹਰਨੇਕ ਸਿੰਘ ਗੁੱਜਰਵਾਲ, ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਤੋਂ ਡਾ. ਰਮੇਸ਼ ਕੁਮਾਰ ਬਾਲੀ ਨੇ ਵੀ ਇਸ ਧਰਨੇ ਦੀ ਹਮਾਇਤ ਕੀਤੀ।

ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਲੋਕਾਂ ਦੀ ਭਲਾਈ ਲਈ ਹਰਾ ਪੈੱਨ ਚਲਾਉਣ ਦਾ ਵਾਅਦਾ ਚੇਤੇ ਕਰਵਾਇਆ ਅਤੇ ਸੂਬਾ ਸਰਕਾਰ ’ਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ। ਧਰਨੇ ਨੂੰ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ, ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਅਤੇ ਪੀਐੱਸਐੱਫ ਦੇ ਸੂਬਾ ਆਗੂ ਰਵੀ ਲੋਹਗੜ੍ਹ ਨੇ ਸੰਬੋਧਨ ਕੀਤਾ। ਆਗੂਆਂ ਕਰਦਿਆਂ ਮੰਗ ਕੀਤੀ ਕਿ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਹਾਲੇ ਵੀ ਸਰਕਾਰੀ ਵਿਭਾਗਾਂ ’ਚ ਲੱਖਾਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਪੰਜਾਬ ’ਚ ਸਿਰਫ ਇੱਕ ਵਿਅਕਤੀ ਨੂੰ ਹੀ ਬੇਰੁਜ਼ਗਾਰੀ ਭੱਤਾ ਮਿਲ ਰਿਹਾ ਹੈ।

Advertisement

ਸਭਾ ਦੇ ਸੂਬਾ ਕਮੇਟੀ ਮੈਂਬਰ ਮੱਖਣ ਸੰਗਰਾਮੀ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹਰ ਰੋਜ਼ ਮੌਤਾਂ ਹੋ ਰਹੀਆਂ ਹਨ, ਪੰਜਾਬ ‘ਚ ਸਿਰਫ ਇੱਕ ਨੌਜਵਾਨ ਨੂੰ ਭੱਤਾ ਮਿਲਦਾ ਹੈ ਅਤੇ ਪੱਕਾ ਰੁਜ਼ਗਾਰ ਦੀ ਥਾਂ ਕੱਚੇ ਕਾਮੇ ਭਰਤੀ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਵੱਡੀ ਲੁੱਟ ਕੀਤੀ ਜਾ ਰਹੀ ਹੈ। ਆਗੂਆਂ ਕਿਹਾ ਕਿ ਇਸ ਸਰਕਾਰ ਦੇ ਪਹਿਲੀਆਂ ਸਰਕਾਰਾਂ ਨਾਲੋਂ ਕੋਈ ਫਰਕ ਦਿਖਾਈ ਨਹੀਂ ਦੇ ਰਿਹਾ ਅਤੇ ਉਹ ਸਰਕਾਰ ਨੂੰ ਜਗਾਉਣ ਲਈ ਇਹ ਦਿਨ ਰਾਤ ਦਾ ਧਰਨਾ ਲਗਾਤਾਰ ਜਾਰੀ ਰੱਖਣਗੇ।

Advertisement

Advertisement
×