DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Khedan Vatan Punjab Diyan 2026: ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ’ਚ ਖੇਡਾਂ ਵਤਨ ਪੰਜਾਬ ਦੀਆਂ ਦਾ ਅਹਿਮ ਯੋਗਦਾਨ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿੱਚ ਖੇਡਾਂ ਵਤਨ ਪੰਜਾਬ ਦੀਆਂ- 2026 ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਇਸ ਮੌਕੇ ਐਥਲੈਟਿਕਸ ਕੋਚਿੰਗ ਸੈਂਟਰ ਸਪੋਰਟਸ ਸਕੂਲ ਦੇ ਖਿਡਾਰੀ ਗੁਰਿੰਦਰਬੀਰ ਸਿੰਘ (100 ਮੀਟਰ ਰੇਸ) ਅਤੇ ਰਸ਼ਦੀਪ ਕੌਰ (4x100 ਰਿਲੇਅ) ਨੂੰ ਏਸ਼ਿਆਈ ਗੇਮਾਂ ਲਈ ਚੁਣੇ ਜਾਣ ’ਤੇ ਮੁਬਾਰਕਬਾਦ ਵੀ ਦਿੱਤੀ। ਇਸ ਤੋਂ ਪਹਿਲਾਂ ਸ੍ਰੀ ਭਗਤ ਨੇ ਵਾਲੀਬਾਲ ਦੇ ਸ਼ੋਅ ਮੈਚ ਦਾ ਆਗਾਜ਼ ਕਰਵਾਇਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਪਹੁੰਚਣ ’ਤੇ ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਬਲਾਕ ਖੇਡਾਂ ਦੇ ਪਹਿਲੇ ਦਿਨ ਅੱਜ ਬਲਾਕ ਨੂਰਮਹਿਲ, ਨਕੋਦਰ, ਲੋਹੀਆਂ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਮਹਿਤਪੁਰ ਵਿੱਚ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਸਰਕਲ ਤੇ ਨੈਸ਼ਨਲ ਸਟਾਈਲ, ਖੋ-ਖੋ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ ਹਨ। ਇਸ ਮੌਕੇ ਬੀ ਡੀ ਪੀ ਓ ਸੇਵਾ ਸਿੰਘ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਤੇ ਸੁਨੀਲ ਕੁਮਾਰ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਟਵਿੰਕਲ ਚੌਧਰੀ ਜੂਨੀਅਰ ਅਥਲੈਟਿਕਸ ਕੋਚ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

ਬਟਾਲਾ (ਹਰਜੀਤ ਸਿੰਘ ਪਰਮਾਰ): ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ‘ਆਪ’ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ- 4 ਤਹਿਤ ਪਿੰਡ ਖੁਜਾਲਾ ਵਿੱਚ ਖੇਡਾਂ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਅਤੇ ਖਿਡਾਰੀ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦਾ ਸੱਦਾ ਦਿੱਤਾ।

Advertisement

ਕਪੂਰਥਲਾ ’ਚ ਖਿਡਾਰੀਆਂ ਨੇ ਜੌਹਰ ਦਿਖਾਏ

ਕਪੂਰਥਲਾ (ਜਸਬੀਰ ਸਿੰਘ ਚਾਨਾ): ਖੇਡਾਂ ਵਤਨ ਪੰਜਾਬ ਦੀਆਂ- 2026 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਕਪੂਰਥਲਾ ਵੱਲੋਂ ਕਰਵਾਈ ਗਈ। ਖੇਡ ਮੁਕਾਬਲਿਆਂ ਦਾ ਉਦਘਾਟਨ ਹਲਕਾ ਇੰਚਾਰਜ ਕਰਮਵੀਰ ਸਿੰਘ ਚੰਦੀ ਨੇ ਕੀਤਾ। ਜ਼ਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਾਲੀਵਾਲ ਅੰਡਰ- 14 ਮੁਕਾਬਲਿਆਂ ਵਿੱਚ ਆਨੰਦ ਪਬਲਿਕ ਸਕੂਲ ਕਪੂਰਥਲਾ ਨੇ ਲਿਟਲ ਏਂਜਲ ਸਕੂਲ ਕਪੂਰਥਲਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ- 17 ਵਰਗ ਵਿੱਚ ਸੰਤ ਹੀਰਾ ਦਾਸ ਸਕੂਲ ਕਾਲਾ ਸੰਘਿਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਲਪੁਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁਟਬਾਲ ਮੁਕਾਬਲਿਆਂ ਵਿੱਚ ਆਰ ਸੀ ਐੱਫ- ਏ ਟੀਮ ਨੇ ਪਹਿਲਾ, ਪਿੰਡ ਕਾਲਾ ਸੰਘਿਆ ਨੇ ਦੂਜਾ ਅਤੇ ਆਰ ਸੀ ਐੱਫ- ਬੀ ਟੀਮ ਨੇ ਸੰਤ ਰਾਮ ਕਾਲਾ ਸੰਘਿਆ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਾਲੀਵਾਲ ਅੰਡਰ- 17 ਵਿੱਚ ਸੰਤ ਹੀਰਾ ਦਾਸ ਸਕੂਲ ਕਾਲਾ ਸੰਘਿਆ ਨੇ ਪਿੰਡ ਕੋਕਲਪੁਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ- 14 ਵਿੱਚ ਆਨੰਦ ਸਕੂਲ ਕਪੂਰਥਲਾ ਨੇ ਪਹਿਲਾ ਅਤੇ ਲਿਟਲ ਏਂਜਲ ਸਕੂਲ ਕਪੂਰਥਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਪਹਿਲੇ ਦਿਨ ਜ਼ਿਲ੍ਹੇ ਦੇ 1500 ਖਿਡਾਰੀਆਂ ਨੇ ਲਿਆ ਭਾਗ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ- 4 ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਖਿਡਾਰੀਆਂ ਨੇ ਐਥਲੈਟਿਕਸ, ਖੋ-ਖੋ, ਕਬੱਡੀ (ਸਰਕਲ ਸਟਾਈਲ), ਕਬੱਡੀ (ਨੈਸ਼ਨਲ ਸਟਾਈਲ), ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਅਤੇ ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਖੇਡ ਅਫਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਜ਼ਿਲ੍ਹੇ ਵਿੱਚ ਕਰੀਬ 1500 ਖਿਡਾਰੀਆਂ ਨੇ ਭਾਗ ਲਿਆ। ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਬੋਹਣ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਖੇਡ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੀਤਾ। ਇੱਥੇ ਅੰਡਰ-21 ਐਥਲੈਟਿਕਸ ਦੀ 100 ਮੀਟਰ ਦੌੜ ਵਿੱਚ ਗੋਪੀ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ਅਤੇ ਹਰਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

Advertisement
Advertisement
×