DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Khedan Watan Punjab Diyan: ਟੇਬਲ ਟੈਨਿਸ ਵਿੱਚ ਅੰਮ੍ਰਿਤਸਰ ਅੱਵਲ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜਲੰਧਰ ਨੇ ਇੱਕ ਸੋਨੇ ਅਤੇ ਦੋ ਚਾਂਦੀ ਦੇ ਤਗ਼ਮੇ ਜਿੱਤੇ

  • fb
  • twitter
  • whatsapp
  • whatsapp
featured-img featured-img
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਟੇਟ ਗੇਮਜ਼ ਦੌਰਾਨ ਜਲੰਧਰ ਵਿੱਚ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਤਹਿਤ ਅੱਜ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਹਲਕਾ ਇੰਚਾਰਜ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਤਗ਼ਮੇ ਦਿੱਤੇ ਗਏ। ਉਨ੍ਹਾਂ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਭਵਿੱਖ ਵਿੱਚ ਹੋਰ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਅੱਜ ਕਰਵਾਏ ਗਏ ਟੈਨਿਸ ਮੁਕਾਬਲਿਆਂ ਬਾਰੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੰਡਰ-14 ਲੜਕੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਜਲੰਧਰ ਤੇ ਪਟਿਆਲਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਜਲੰਧਰ ਤੇ ਲੁਧਿਆਣਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ।

Advertisement

ਉਨ੍ਹਾਂ ਅੱਗੇ ਦੱਸਿਆ ਕਿ ਅੰਡਰ 21 ਤੋਂ 30 ਸਾਲ ਪੁਰਸ਼ ਵਰਗ ਵਿੱਚ ਜਲੰਧਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਅੰਮ੍ਰਿਤਸਰ ਤੇ ਬਰਨਾਲਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਜਲੰਧਰ ਦੀ ਟੀਮ ਨੇ ਇੱਕ ਸੋਨੇ ਦਾ ਅਤੇ ਦੋ ਚਾਂਦੀ ਦੇ ਤਗ਼ਮੇ ਪ੍ਰਾਪਤ ਕੀਤੇ ਅਤੇ ਇਹ ਪ੍ਰਾਪਤੀ ਜਲੰਧਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖਿਡਾਰੀਆਂ ਨੂੰ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।

Advertisement

ਹੁਸ਼ਿਆਰਪੁਰ ਦੀਆਂ ਤਿੰਨ ਖਿਡਾਰਨਾਂ ਦੀ ਪੰਜਾਬ ਕੈਂਪ ਲਈ ਚੋਣ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹੁਸ਼ਿਆਰਪੁਰ ਕ੍ਰਿਕਟ ਐਸੋਸੀਏਸ਼ਨ ਦੀਆਂ ਤਿੰਨ ਖਿਡਾਰਨਾਂ ਪ੍ਰਤਿਕਾ, ਸੋਨੀ ਅਤੇ ਮਾਈਕਾ ਠਾਕੁਰ ਨੂੰ ਪੰਜਾਬ ਕੈਂਪ ਲਈ ਚੁਣਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀਆਂ ਇਹ ਤਿੰਨੋ ਹੋਣਹਾਰ ਖਿਡਾਰਨਾਂ ਨੇ ਅੰਤਰ ਜ਼ਿਲ੍ਹਾ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਇਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਇਨ੍ਹਾਂ ਨੂੰ ਅੰਡਰ-15 ਪੰਜਾਬ ਕੈਂਪ ਲਈ ਚੁਣਿਆ ਗਿਆ ਹੈ। ਡਾ. ਘਈ ਨੇ ਦੱਸਿਆ ਕਿ ਪਟਿਆਲਾ ਵਿੱਚ ਕੋਚ ਯੋਗਰਾਜ ਦੀ ਦੇਖ ਰੇਖ ਹੇਠ ਇਨ੍ਹਾਂ ਖਿਡਾਰਨਾਂ ਦੇ ਪ੍ਰੈਕਟਿਸ ਮੈਚ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਕੈਂਪ ਵਿਚ ਹੋਣ ਵਾਲੇ ਪ੍ਰੈਕਟਿਸ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦੀ ਪੰਜਾਬ ਟੀਮ ਲਈ ਚੋਣ ਕੀਤੀ ਜਾਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਲਜੀਤ ਖੇਲਾ, ਸੰਯੁਕਤ ਸਕੱਤਰ ਵਿਵੇਕ ਸਾਹਨੀ, ਠਾਕੁਰ ਯੋਗਰਾਜ, ਅਮਿਤ ਠਾਕੁਰ, ਪੰਕਜ ਸ਼ਿਵ, ਸੁਭਾਸ਼ ਸ਼ਰਮਾ, ਜਤਿੰਦਰ ਸੂਦ, ਕੋਚ ਦਵਿੰਦਰ ਕੌਰ ਕਲਿਆਣ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ।

Advertisement
×