DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Khedan Watan Punjab Diyan: ‘ਖੇਡਾਂ ਵਤਨ ਪੰਜਾਬ ਦੀਆਂ’ ਅਧੀਨ ਬਲਾਕ ਪੱਧਰੀ ਖੇਡਾਂ ਦਾ ਆਗਾਜ਼

ਐਥਲੈਟਿਕਸ, ਵਾਲੀਬਾਲ, ਕਬੱਡੀ, ਖੋ-ਖੋ ਅਤੇ ਫੁਟਬਾਲ ਮੁਕਾਬਲੇ

  • fb
  • twitter
  • whatsapp
  • whatsapp
featured-img featured-img
ਜਲੰਧਰ ’ਚ 5000 ਮੀਟਰ ਦੌੜ ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ ਖਿਡਾਰੀ। -ਫੋਟੋ: ਸਰਬਜੀਤ ਸਿੰਘ
Advertisement

ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਅੱਜ ਪਹਿਲੇ ਪੜਾਅ ਅਧੀਨ ਅੰਡਰ- 14 ਵਰਗ ਦੀਆਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਐਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸਮੈਸ਼ਿੰਗ, ਵਾਲੀਬਾਲ ਸ਼ੂਟਿੰਗ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੌਰਾਨ ਬਲਾਕ ਅਜਨਾਲਾ ਵਿੱਚ ਖੇਡਾਂ ਸਰਕਾਰੀ ਕਾਲਜ ਅਜਨਾਲਾ ਵਿੱਚ ਕਰਵਾਈਆਂ ਗਈਆਂ। ਬਲਾਕ ਅਟਾਰੀ ਵਿੱਚ ਖੇਡਾਂ ਓਲੰਪੀਅਨ ਸ਼ਮਸ਼ੇਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿੱਚ ਕਰਵਾਈਆਂ ਗਈਆਂ। ਇਸ ਦਾ ਉਦਘਾਟਨ ਏ ਡੀ ਸੀ ਜਸਵਿੰਦਰ ਸਿੰਘ ਅਤੇ ਐੱਸ ਡੀ ਐੱਮ ਗੁਰਮੰਦਰ ਸਿੰਘ ਵੱਲੋਂ ਕੀਤਾ ਗਿਆ। ਵਾਲੀਬਾਲ ਦੇ ਅੰਡਰ- 14 ਲੜਕਿਆਂ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ- 14 ਲੜਕੀਆਂ ਦੇ ਮੁਕਾਬਲੇ ਵਿੱਚ ਵੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬਲਾਕ ਵੇਰਕਾ ਵਿੱਚ ਖੇਡਾਂ ਮੈਰੀਟੋਰੀਅਸ ਸਕੂਲ ਵਿੱਚ ਕਰਵਾਈਆਂ ਗਈਆਂ। ਕਬੱਡੀ ਨੈਸ਼ਨਲ ਸਟਾਈਲ ਦੇ ਅੰਡਰ- 14 ਲੜਕੀਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਕਬੱਡੀ ਸਰਕਲ ਸਟਾਈਲ ਦੇ ਅੰਡਰ- 14 ਲੜਕਿਆਂ ਦੇ ਮੁਕਾਬਲੇ ਵਿੱਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਨਾਂਵਾਲਾ ਨੇ ਪਹਿਲਾ ਸਥਾਨ ਹਾਸਲ ਕੀਤਾ।

ਜਲੰਧਰ ਦੇ ਛੇ ਬਲਾਕਾਂ ’ਚ ਰੌਚਕ ਮੁਕਾਬਲੇ

ਜਲੰਧਰ (ਪੱਤਰ ਪ੍ਰੇਰਕ): ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਦੂਜੇ ਦਿਨ ਜ਼ਿਲ੍ਹਾ ਜਲੰਧਰ ਦੇ 6 ਬਲਾਕਾਂ ਵਿੱਚ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ 6 ਬਲਾਕਾਂ ਨੂਰਮਹਿਲ, ਨਕੋਦਰ, ਲੋਹੀਆਂ ਖਾਸ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਮਹਿਤਪੁਰ ਵਿੱਚ ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ ਅਤੇ ਫੁਟਬਾਲ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਬਲਾਕ ਮਹਿਤਪੁਰ ਵਿੱਚ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਅੰਡਰ- 17 ਲੜਕਿਆਂ ਦੇ 100 ਮੀਟਰ ਦੌੜ ਵਿੱਚ ਦਿਵਜੋਤ ਸਿੰਘ ਨੇ ਪਹਿਲਾ, ਦਿਲਸ਼ਾਨ ਸਿੰਘ ਨੇ ਦੂਜਾ ਅਤੇ ਇਕਬਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ 200 ਮੀਟਰ ਵਿੱਚ ਬਿਕਰਮ ਨੇ ਪਹਿਲਾ ਤੇ ਦਿਲਬਾਗ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ- 17 ਲੜਕੇ 1500 ਮੀਟਰ ਵਿੱਚ ਹਰਗੀਰ ਸਿੰਘ ਨੇ ਪਹਿਲਾ, ਰਾਹੁਲ ਨੇ ਦੂਜਾ ਅਤੇ ਜੋਬਨ ਸਿਘ ਨੇ ਤੀਜਾ ਅਤੇ ਅੰਡਰ- 17 ਲੜਕਿਆਂ ਦੇ 3000 ਮੀਟਰ ਵਿੱਚ ਇਕਨੂਰ ਸਿੰਘ ਨੇ ਪਹਿਲਾ ਤੇ ਹਰਕੀਰਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।

Advertisement
Advertisement
×