ਰੇਲਗੱਡੀ ਦੀ ਲਪੇਟ ’ਚ ਆ ਕੇ ਹਲਾਕ
ਇੱਥੇ ਰੇਲਵੇ ਲਾਈਨਾਂ ’ਤੇ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਹਨ ਲਾਲ ਪੁੱਤਰ ਅਨੰਤ ਰਾਮ ਵਾਲੀ ਮੁਹੱਲਾ ਸੰਤੋਖਪੁਰਾ ਵਜੋਂ ਹੋਈ ਹੈ। ਜੀ ਆਰ ਪੀ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ...
Advertisement
ਇੱਥੇ ਰੇਲਵੇ ਲਾਈਨਾਂ ’ਤੇ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਹਨ ਲਾਲ ਪੁੱਤਰ ਅਨੰਤ ਰਾਮ ਵਾਲੀ ਮੁਹੱਲਾ ਸੰਤੋਖਪੁਰਾ ਵਜੋਂ ਹੋਈ ਹੈ। ਜੀ ਆਰ ਪੀ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਸੰਤੋਖਪੁਰਾ ਨੇੜੇ ਰੇਲਵੇ ਲਾਈਨ ’ਤੇ ਇੱਕ ਵਿਅਕਤੀ ਰੇਲਗੱਡੀ ਨਾਲ ਟਕਰਾਉਣ ਕਾਰਨ ਜ਼ਖ਼ਮੀ ਹੋ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚੀ, ਜਿੱਥੇ ਉਨ੍ਹਾਂ ਦੇਖਿਆ ਕਿ ਵਿਅਕਤੀ ਦਾ ਪੈਰ ਕੱਟਿਆ ਹੋਇਆ ਸੀ ਤੇ ਉਹ ਗੰਭੀਰ ਜ਼ਖ਼ਮੀ ਹਾਲਤ ’ਚ ਪਿਆ ਸੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਡਾਕਟਰ ਨੇ ਦੱਸਿਆ ਕਿ ਮਰੀਜ਼ ਨੂੰ ਸਿਰ ਦੀ ਗੰਭੀਰ ਸੱਟ ਲੱਗੀ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ।
Advertisement
Advertisement
×