ਸ਼੍ਰੋਮਣੀ ਕਮੇਟੀ ਤੇ ਗੁਰਮਤਿ ਪ੍ਰਚਾਰ ਸਭਾ ਵੱਲੋਂ ਕੀਰਤਨ ਦਰਬਾਰ ਪਹਿਲੀ ਨੂੰ
ਸ਼੍ਰੋਮਣੀ ਕਮੇਟੀ ਅਤੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਅਤੇ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ 1 ਨਵੰਬਰ ਨੂੰ ਦਸਮੇਸ਼ ਗਰਲਜ਼ ਕਾਲਜ ਵਿੱਚ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ, ਕੀਰਤਨ ਮੁਕਾਬਲੇ, ਦਸਤਾਰ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ। ਇਸ ਕੀਰਤਨ ਦਰਬਾਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮਹਾਨ ਕੀਰਤਨ ਸਮਾਗਮ ਵਿੱਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਰ, ਸਿੱਖ ਬੁੱਧੀਜੀਵੀ ਅਤੇ ਕਥਾ ਵਾਚਕ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ ਐਸਐਸ ਮੈਡੀਸਿਟੀ ਹਸਪਤਾਲ ਮਕੇਰੀਆਂ ਦੇ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ।
