DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kisan Morcha Protest: ਕਿਸਾਨਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਧਰਨਾ

ਕਿਸਾਨ ਕ੍ਰੈਡਿਟ ਕਾਰਡ ਨੀਤੀ ਰੱਦ ਨਾ ਕਰਨ ਖ਼ਿਲਾਫ਼ ਰੋਸ; ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਗੁਰਦਾਸਪੁਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਥੇ ਗੁਰੂ ਨਾਨਕ ਪਾਰਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਮਗਰੋਂ ਕਿਸਾਨਾਂ ਨੇ ਏ ਆਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਸੰਕੇਤਕ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਹਿਕਾਰਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਸਹਾਇਕ ਰਜਿਸਟਰਾਰ ਨੂੰ ਮੰਗ ਪੱਤਰ ਸੌਂਪਿਆ। ਧਰਨੇ ਦੀ ਪ੍ਰਧਾਨਗੀ ਗੁਲਜ਼ਾਰ ਸਿੰਘ ਬਸੰਤ ਕੋਟ, ਹਰਜੀਤ ਸਿੰਘ ਕਾਹਲੋਂ, ਮੱਖਣ ਸਿੰਘ ਕੁਹਾੜ, ਰਾਜ ਗੁਰਵਿੰਦਰ ਸਿੰਘ ਲਾਡੀ, ਤਰਲੋਕ ਸਿੰਘ ਬਹਿਰਾਮਪੁਰ, ਅਸ਼ਵਨੀ ਕੁਮਾਰ ਲੱਖਣ ਕਲਾਂ, ਮੰਗਤ ਸਿੰਘ ਜੀਵਨ ਚੱਕ ਅਤੇ ਸੁਰਿੰਦਰ ਸਿੰਘ ਕੋਠੇ ਨੇ ਸਾਂਝੇ ਤੌਰ ’ਤੇ ਕੀਤੀ।

ਇਸ ਮੌਕੇ ਕਿਸਾਨ ਆਗੂਆਂ ਰਘਬੀਰ ਸਿੰਘ ਚਾਹਲ, ਹਰਵਿੰਦਰ ਸਿੰਘ ਮੱਲ੍ਹੀ ਆਦੀਆਂ, ਬਲਬੀਰ ਸਿੰਘ ਕੱਤੋਵਾਲ, ਜਗਜੀਤ ਸਿੰਘ ਆਲੂਣਾ, ਬਚਨ ਸਿੰਘ ਭੰਬੋਈ, ਚੰਨਣ ਸਿੰਘ ਦੋਰਾਂਗਲਾ, ਐਡਵੋਕੇਟ ਹਰਵਿੰਦਰ ਸਿੰਘ ਭਾਗੋਕਾਵਾਂ ਅਤੇ ਅਜੀਤ ਸਿੰਘ ਹੁੰਦਲ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਵੱਲੋਂ ਚੰਡੀਗੜ੍ਹ ਵਿੱਚ ਲਗਾਤਾਰ ਧਰਨਾ ਦੇਣ ਤੋਂ ਬਾਅਦ ਮੁੱਖ ਮੰਤਰੀ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨ ਕ੍ਰੈਡਿਟ ਕਾਰਡ ਨੀਤੀ 2026 ਕਿਸਾਨ ਵਿਰੋਧੀ ਹੋਣ ਕਾਰਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਰੱਦ ਕਰ ਦਿੱਤੀ ਜਾਵੇਗੀ। ਆਗੂਆਂ ਨੇ ਰੋਸ ਜ਼ਾਹਿਰ ਕੀਤਾ ਕਿ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਅਜਿਹਾ ਨਹੀਂ ਕੀਤਾ ਗਿਆ।

Advertisement

ਬੁਲਾਰਿਆਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨੀ ਦੀ ਰੀੜ੍ਹ ਦੀ ਹੱਡੀ ਮੰਨੀਆਂ ਜਾਂਦੀਆਂ ਹਨ, ਪਰ ਮੌਜੂਦਾ ਸਰਕਾਰ ਇਨ੍ਹਾਂ ਸਭਾਵਾਂ ਦੀ ਮਜ਼ਬੂਤੀ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਤਹਿਤ 2 ਲੱਖ ਰੁਪਏ ਦੇ ਜ਼ਮੀਨੀ ਕਰਜ਼ੇ ਉਪਰੰਤ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰਨਾ, ਕਰਜ਼ੇ ਉੱਪਰ ਚੱਕਰਵਰਤੀ ਵਿਆਜ ਲਾਉਣਾ ਅਤੇ ਬਾਹਰੀ ਕਰਜ਼ੇ ’ਤੇ ਵਿਆਜ ਦਰ 4 ਫ਼ੀਸਦੀ ਦੀ ਥਾਂ ਵਧਾ ਕੇ 11 ਫ਼ੀਸਦੀ ਕਰਨਾ ਸਰਾਸਰ ਨਾਜਾਇਜ਼ ਤੇ ਕਿਸਾਨ ਮਾਰੂ ਕਾਰਵਾਈਆਂ ਹਨ।

Advertisement

ਸਰਕਾਰ ’ਤੇ ਸਹਿਕਾਰਤਾ ਲਹਿਰ ਖ਼ਤਮ ਕਰਨ ਦਾ ਦੋਸ਼

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ 100 ਫੁੱਟੀ ਸੜਕ ਸਥਿਤ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਕਿਸਾਨ ਕ੍ਰੈਡਿਟ ਕਾਰਡ (ਕੇ ਸੀ ਸੀ) ਨੀਤੀ-2026 ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਧਰਨਾ ਦਿੱਤਾ ਗਿਆ। ਇਸ ਦੌਰਨ ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰ ਸਮੇਤ ਹੋਰਾਂ ਨੇ ਡੀ ਆਰ ਦੀ ਗ਼ੈਰ-ਹਾਜ਼ਰੀ ਵਿੱਚ ਏ ਆਰ ਅਜਨਾਲਾ ਅਤਿੰਦਰਪਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ। ਰੈਲੀ ਦੌਰਾਨ ਡਾ. ਸਤਨਾਮ ਸਿੰਘ ਅਜਨਾਲਾ, ਸੁੱਚਾ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਹਰਜੀਤ ਸਿੰਘ ਝੀਤਾ ਤੇ ਮਾਸਟਰ ਅਮਰੀਕ ਸਿੰਘ ਸੰਗਤਪੁਰਾ ਨੇ ਦੋਸ਼ ਲਾਇਆ ਕਿ ਕੇਂਦਰ ਤੇ ਪੰਜਾਬ ਦੀ ਸਰਕਾਰ ਸਹਿਕਾਰਤਾ ਲਹਿਰ ਨੂੰ ਅਫਸਰਸ਼ਾਹੀ ਹਵਾਲੇ ਕਰਕੇ ਖ਼ਤਮ ਕਰ ਰਹੀਆਂ ਹਨ ਅਤੇ ਕਿਸਾਨਾਂ ਦੀਆਂ ਸਹੂਲਤਾਂ ਖੋਹ ਰਹੀਆਂ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਬੰਦ ਪਈਆਂ ਡਿਫਾਲਟਰ ਸਹਿਕਾਰੀ ਸਭਾਵਾਂ ਚਾਲੂ ਕਰਨ, ਪਿਛਲੇ ਸਾਲ ਫੜੀਆਂ 600 ਬੋਰੀਆਂ ਅਤੇ ਹੁਣ ਨਿੱਜੀ ਗੋਦਾਮ ਵਿੱਚੋਂ ਬਰਾਮਦ 3300 ਬੋਰੀਆਂ ਯੂਰੀਆ ਖਾਦ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਮੰਗੀ।

Advertisement
×