DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸ਼ਨਕੋਟ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਅੱਜ ਆਪਣੇ ਦਫਤਰ ਵਿੱਚ ਲੋਕ ਮਿਲਣੀ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਜ਼ਿਆਦਾਤਰ ਮੁਸ਼ਕਲਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਦੋਂਕਿ ਰਹਿੰਦੀਆਂ ਸਮੱਸਿਆਵਾਂ ਸਬੰਧਤ ਵਿਭਾਗਾਂ ਅਧਿਕਾਰੀਆਂ ਦੇ ਧਿਆਨ...

  • fb
  • twitter
  • whatsapp
  • whatsapp
featured-img featured-img
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਲੋਕਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਅੱਜ ਆਪਣੇ ਦਫਤਰ ਵਿੱਚ ਲੋਕ ਮਿਲਣੀ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਜ਼ਿਆਦਾਤਰ ਮੁਸ਼ਕਲਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਦੋਂਕਿ ਰਹਿੰਦੀਆਂ ਸਮੱਸਿਆਵਾਂ ਸਬੰਧਤ ਵਿਭਾਗਾਂ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਲੋਕਾਂ ਦੀ ਸਿਹਤ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਹਰਗੋਬਿੰਦਪੁਰ ਸਾਹਿਬ ਵਿੱਚ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ।

ਇਸ ਮੌਕੇ ਸੁਖਦੇਵ ਸਿੰਘ ਰੋਮੀ, ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ (ਸੋਸ਼ਲ) ਪਰਮਬੀਰ ਰਾਣਾ ਸਣੇ ਵੱਖ-ਵੱਖ ਪਿੰਡਾਂ ਦੇ ਪੰਚ ਤੇ ਸਰਪੰਚ ਮੌਜੂਦ ਸਨ।

Advertisement

Advertisement
Advertisement
×