ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 27 ਜਨਵਰੀ
ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਕਾਂਗਰਸ ਪਾਰਟੀ ਦੇ ਆਦਮਪੁਰ ਤੋਂ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਵੱਲੋਂ ਆਪਣੇ ਮੁੱਖ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕਰਵਲ, ਦਸ਼ਿਵੰਦਰ ਕੁਮਾਰ ਚਾਂਦ, ਰਣਦੀਪ ਸਿੰਘ ਰਾਣਾ ਮੌਜੂਦ ਸਨ। ਉਦਘਾਟਨ ਮੌਕੇ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਉਨ੍ਹਾਂ ਨੂੰ ਆਦਮਪੁਰ ਦੀ ਟਿਕਟ ਦਿੱਤੀ ਗਈ ਹੈ ਤੇ ਉਹ ਪਾਰਟੀ ਨੂੰ ਨਿਰਾਸ਼ ਨਹੀਂ ਕਰਨਗੇ।