ਕੋਵਿਡ-19: ਛੇ ਪ੍ਰਾਈਵੇਟ ਹਸਪਤਾਲ ਅੱਜ ਤੋਂ ਕਰਨਗੇ ਮਰੀਜ਼ਾਂ ਦਾ ਇਲਾਜ

ਕੋਵਿਡ-19: ਛੇ ਪ੍ਰਾਈਵੇਟ ਹਸਪਤਾਲ ਅੱਜ ਤੋਂ ਕਰਨਗੇ ਮਰੀਜ਼ਾਂ ਦਾ ਇਲਾਜ

ਪਾਲ ਸਿੰਘ ਨੌਲੀ
ਜਲੰਧਰ, 4 ਅਗਸਤ

ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਮੈਡੀਕਲ ਬੁਨਿਆਦੀ ਢਾਂਚੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੈਵਲ-2 ਲਈ 48 ਅਤੇ ਲੈਵਲ-3 ਲਈ 23 ਬੈੱਡ ਅਤੇ 9 ਵੈਂਟੀਲੇਟਰ ਉਪਲੱਬਧ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਛੇ ਪ੍ਰਾਈਵੇਟ ਹਸਪਤਾਲਾਂ ਵੱਲੋਂ 5 ਅਗਸਤ ਤੋਂ ਕੋਵਿਡ ਦੇ ਮਰੀਜ਼ਾਂ ਨੂੰ ਦਾਖਲ ਕਰਨ ਅਤੇ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਸੂਬਾ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਰੇਟ ਹੀ ਵਸੂਲ ਕਰ ਸਕਦੇ ਹਨ।

ਹੁਸ਼ਿਆਰਪੁਰ ’ਚ 6 ਕਰੋਨਾ ਪਾਜ਼ੇਟਿਵ ਕੇਸ

ਹੁਸ਼ਿਆਰਪੁਰ, (ਪੱਤਰ ਪ੍ਰੇਰਕ): ਹੁਸ਼ਿਆਰਪੁਰ ’ਚ ਅੱਜ 6 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 593 ਹੋ ਗਈ ਹੈ। ਅੱਜ ਪਾਜ਼ੇਟਿਵ ਆਏ ਮਰੀਜ਼ਾਂ ਵਿਚ ਮੁਕੇਰੀਆਂ ਅਤੇ ਹੁਸ਼ਿਆਰਪੁਰ ਨਾਲ 2-2 ਅਤੇ ਤਲਵਾੜਾ ਤੇ ਫ਼ੁਗਲਾਣਾ ਨਾਲ ਸਬੰਧਤ 1-1 ਮਰੀਜ਼ ਸ਼ਾਮਲ ਹੈ।

ਐੱਸਡੀਐੱਮ ਦਫ਼ਤਰ ਦਾ ਸੁਪਰਡੈਂਟ ਕਰੋਨਾ ਪਾਜ਼ੇਟਿਵ

ਫਗਵਾੜਾ, (ਪੱਤਰ ਪ੍ਰੇਰਕ) ਸਿਹਤ ਵਿਭਾਗ ਵੱਲੋਂ ਲਏ 8 ਟੈਸਟਾਂ ਦੀਆਂ ਰਿਪੋਰਟਾਂ ’ਚ ਇੱਥੋਂ ਦੇ ਐੱਸ.ਡੀ.ਐੱਮ ਦਫ਼ਤਰ ਦਾ ਸੁਪਰਡੈਂਟ ਵੀ ਕਰੋਨਾ ਪਾਜ਼ੇਟਿਵ ਆ ਗਿਆ ਹੈ। ਇਸੇ ਤਰ੍ਹਾਂ ਸਿਹਤ ਵਿਭਾਗ ਨੇ ਅੱਜ ਕੁੱਲ 60 ਸੈਂਪਲ ਪ੍ਰਾਪਤ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All