ਕ੍ਰਿਤਿਕਾ ਗੋਇਲ ਨੇ ਐੱਸਡੀਐੱਮ ਵਜੋਂ ਅਹੁਦਾ ਸੰਭਾਲਿਆ
ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੇ 2023 ਬੈਚ ਦੀ ਅਧਿਕਾਰੀ ਕ੍ਰਿਤਿਕਾ ਗੋਇਲ ਨੇ ਇੱਥੇ ਬਤੌਰ ਸਬ-ਡਿਵੀਜ਼ਨਲ ਮੈਜਿਸਟਰੇਟ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਹੋਰ ਵੀ ਸੁਚੱਜੇ ਢੰਗ ਨਾਲ ਪ੍ਰਦਾਨ ਕਰਵਾਉਣਾ, ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ...
Advertisement
ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੇ 2023 ਬੈਚ ਦੀ ਅਧਿਕਾਰੀ ਕ੍ਰਿਤਿਕਾ ਗੋਇਲ ਨੇ ਇੱਥੇ ਬਤੌਰ ਸਬ-ਡਿਵੀਜ਼ਨਲ ਮੈਜਿਸਟਰੇਟ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਹੋਰ ਵੀ ਸੁਚੱਜੇ ਢੰਗ ਨਾਲ ਪ੍ਰਦਾਨ ਕਰਵਾਉਣਾ, ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਅਤੇ ਹੋਰ ਵੀ ਬਿਹਤਰ ਢੰਗ ਨਾਲ ਪ੍ਰਸ਼ਾਸਨਿਕ ਕੰਮ ਕਰਨਾ ਉਨ੍ਹਾਂ ਦੀ ਤਰਜੀਹ ਰਹੇਗੀ। ਐੱਸਡੀਐੱਮ ਕ੍ਰਿਤਿਕਾ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਉਪਰਾਲੇ ਕੀਤੇ ਜਾਣਗੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾਵੇਗਾ।
Advertisement