ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕਾ ਅਜਨਾਲਾ ਅਧੀਨ ਪੈਂਦੀਆਂ 19.59 ਕਿਲੋਮੀਟਰ ਲੰਮੀਆਂ ਵੱਖ-ਵੱਖ ਸੜਕਾਂ ਦੀ ਮੁਰੰਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ’ਤੇ 16 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਆਉਂਦੇ ਦੋ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਜਨਾਲਾ ਹਲਕੇ ਦੇ ਚਾਰੇ ਪਾਸੇ ਸੜਕਾਂ ਦਾ ਜਾਲ ਵਿਛਾਇਆ ਜਾਵੇਗਾ ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿਚ ਰਾਹਤ ਮਿਲੇਗੀ। ਧਾਲੀਵਾਲ ਨੇ ਦੱਸਿਆ ਕਿ ਲਿੰਕ ਸੜਕ ਰਮਦਾਸ ਰੇਲਵੇ ਸਟੇਸ਼ਨ ਤੋਂ ਹਰੀਜਨ ਬਸਤੀ ਕੁੜਾਵਾਲੀ ਬਾਉਲੀ, ਲਿੰਕ ਸੜਕ ਤੇੜਾ ਕਲਾਂ ਤੋਂ ਥੋਬਾ ਵਾਇਆ ਬਾਠ, ਦਿਆਲ ਭੜੰਗ, ਸੁਧਾਰ, ਫਿਰਨੀ ਪਿੰਡ ਕਿਆਮਪੁਰ, ਫਿਰਨੀ ਪਿੰਡ ਕਾਮਲਪੁਰਾ ਅਤੇ ਲਿੰਕ ਸੜਕ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ਤੋਂ ਅਜਨਾਲਾ-ਫਤਿਹਗੜ੍ਹ ਚੂੜੀਆਂ ਰੋਡ ਵਾਇਆ ਸ਼ਮਸ਼ਾਨਘਾਟ ਨਵਾਂ ਪਿੰਡ ਦੀ ਮੁਰੰਮਤ ਕਰਵਾਈ ਜਾ ਰਹੀ ਹੈ। ਵਿਧਾਇਕ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਲਕੇ ਵਿਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

