ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੁਲਵੰਤ ਰਾਏ ਪੱਬੀ ‘ਆਪ’ ’ਚ ਸ਼ਾਮਲ

ਪੱਤਰ ਪ੍ਰੇਰਕਫਗਵਾੜਾ, 12 ਜੁਲਾਈ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਕੁਲਵੰਤ ਰਾਏ ਪੱਬੀ ਨੇ ਵੀ ਅੱਜ ‘ਆਪ’ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਸ਼ਾਮਲ ਕਰਨ ਲਈ ਹਲਕਾ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਮੌਜੂਦ...
Advertisement

ਪੱਤਰ ਪ੍ਰੇਰਕਫਗਵਾੜਾ, 12 ਜੁਲਾਈ

ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਕੁਲਵੰਤ ਰਾਏ ਪੱਬੀ ਨੇ ਵੀ ਅੱਜ ‘ਆਪ’ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਸ਼ਾਮਲ ਕਰਨ ਲਈ ਹਲਕਾ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Advertisement

ਉਨ੍ਹਾਂ ਕਿਹਾ ਕਿ ਪੱਬੀ ਦੇ ‘ਆਪ’ ’ਚ ਸ਼ਾਮਲ ਹੋਣ ਦੇ ਨਾਲ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ’ਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ ਤੇ ‘ਆਪ’ ਕਿਸਾਨਾਂ ਤੇ ਆੜ੍ਹਤੀਆਂ ਦੀ ਆਪਣੀ ਪਾਰਟੀ ਹੈ। ਕੇਂਦਰ ਦੀਆਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦਾ ‘ਆਪ’ ਨੇ ਹਮੇਸ਼ਾ ਸਖ਼ਤ ਵਿਰੋਧ ਕੀਤਾ ਹੈ ਤੇ ਆੜ੍ਹਤੀਆਂ ਦੇ ਹਰ ਸੰਘਰਸ਼ ਸਾਥ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕੁਲਵੰਤ ਰਾਏ ਪੱਬੀ ਵੱਲੋਂ ਮੰਡੀਆਂ ਦੇ ਸੁਧਾਰ ਤੇ ਕਿਸਾਨ, ਆੜ੍ਹਤੀ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਮੇਅਰ ਰਾਮ ਪਾਲ ਉੱਪਲ, ਹਰਜੀ ਮਾਨ ਤੇ ਜਸਪਾਲ ਸਿੰਘ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ।

 

 

Advertisement