DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

labour strike: ਹਾਈਡਲ ਦੇ ਠੇਕਾ ਕਾਮਿਆਂ ਦਾ ਮੁਜ਼ਾਹਰਾ

ਮੁਕੇਰੀਆਂ, ਤਲਵਾੜਾ ਤੇ ਹਾਜੀਪੁਰ ’ਚ ਰੋਸ ਜਤਾਇਆ

  • fb
  • twitter
  • whatsapp
  • whatsapp
featured-img featured-img
ਹਾਜੀਪੁਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਠੇਕਾ ਕਾਮੇ-ਫੋਟੋ: ਜਗਜੀਤ
Advertisement
ਆਊਟਸੋਰਸ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਮੁਕੰਮਲ ਹੜਤਾਲ ਦੌਰਾਨ ਅੱਜ ਚੌਥੇ ਦਿਨ ਐੱਸ ਈ ਸਿਵਲ ਡਿਜ਼ਾਈਨ ਐਂਡ ਕੰਸਟਰਕਸ਼ਨ, ਮੁਕੇਰੀਆਂ ਹਾਈਡਲ ਚੈਨਲ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਠੇਕਾ ਕਾਮਿਆਂ ਵਲੋਂ ਇਸ ਦੌਰਾਨ ਤਲਵਾੜਾ, ਮੁਕੇਰੀਆਂ ਅਤੇ ਹਾਜੀਪੁਰ ਵਿਖੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਠੇਕਾ ਕਾਮਿਆਂ ਦੇ ਆਗੂ ਮੁਕੇਸ਼ ਕੁਮਾਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਮਹਿਕਮਿਆਂ ਵਿੱਚ ਮਰਜ ਕਰਕੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਿਵਲ ਡਿਜ਼ਾਈਨ ਐਂਡ ਕੰਸਟਰਕਸ਼ਨ ਡਿਪਾਰਟਮੈਂਟ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਅੱਜ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਸੇ ਕਰਕੇ ਮੁਕੇਰੀਆਂ ਹਾਈਡਲ ਸਿਵਲ ਵਿੰਗ ਦੇ ਆਊਟਸੋਰਸ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਨੂੰ ਮਜਬੂਰ ਹਨ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਮੁਕੇਰੀਆਂ ਨੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਲਗਾਤਾਰ ਪਿੱਛੇ ਹਟ ਰਹੀ ਹੈ। ਪੀਐਸਪੀਸੀਐਲ ਨੂੰ ਕਰਜ਼ੇ ਦੇ ਬੋਝ ਹੇਠ ਹੋਰ ਧੱਕਿਆ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਸਰਕਾਰ ਲਗਾਤਾਰ ਟਾਲਮਟੋਲ ਕਰ ਰਹੀ ਹੈ। ਇਸ ਮੌਕੇ ਰੌਸ਼ਨ ਖਾਨ, ਪ੍ਰਧਾਨ, ਮਾਝਾ ਸੰਘਰਸ਼ ਕਮੇਟੀ ਹੁਸ਼ਿਆਰਪੁਰ ਨੇ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।

Advertisement
Advertisement
×