ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੈਂਡ ਪੂਲਿੰਗ ਨੀਤੀ ਕਿਸਾਨੀ ਦੀ ਤਬਾਹੀ ਦਾ ਸਬੱਬ ਬਣੇਗੀ: ਲਾਲੀ ਬਾਜਵਾ

ਨਿੱਜੀ ਪੱਤਰ ਪ੍ਰੇਰਕ ਹੁਸ਼ਿਆਰਪੁਰ, 7 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰੀ ਅਤੇ ਸ਼ਹਿਰੀ ਕਮੇਟੀਆਂ ਬਣਾ ਕੇ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਉਹ ਅੱਜ ਪਾਰਟੀ...
Advertisement

ਨਿੱਜੀ ਪੱਤਰ ਪ੍ਰੇਰਕ

ਹੁਸ਼ਿਆਰਪੁਰ, 7 ਜੁਲਾਈ

Advertisement

ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰੀ ਅਤੇ ਸ਼ਹਿਰੀ ਕਮੇਟੀਆਂ ਬਣਾ ਕੇ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਉਹ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ਤੋਂ ਬਾਅਦ ਵਧਾਈ ਦੇਣ ਪੁੱਜੇ ਸਮਰਥਕਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ।

ਮੌਜੂਦਾ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਲਈ ਲਿਆਂਦੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਖੇਤੀ ਉੱਤੇ ਆਧਾਰਿਤ ਹੈ ਅਤੇ ਜੇਕਰ ਖੇਤੀ ਹੀ ਨਾ ਰਹੀ ਤਾਂ ਕਿਸਾਨੀ ਵੀ ਨਹੀਂ ਰਹਿਣੀ। ਉਨ੍ਹਾ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਪਾਰਟੀ ਵਲੋਂ ਜਲਦ ਹੀ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਪਾਰਟੀ ਆਗੂ ਗੁਰਜਿੰਦਰ ਸਿੰਘ ਚੱਕ ਦੀ ਅਗਵਾਈ ਵਿੱਚ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਪਾਰਟੀ ਦਾ ਵਰਕਿੰਗ ਕਮੇਟੀ ਬਣਾਏ ਜਾਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ ਗਿਆ ਅਤੇ ਸ੍ਰੀ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ। ਗੁਰਜਿੰਦਰ ਸਿੰਘ ਚੱਕ ਨੇ ਕਿਹਾ ਕਿ ਬਾਜਵਾ ਦੀ ਵਰਕਿੰਗ ਕਮੇਟੀ ਵਿੱਚ ਨਿਯੁਕਤੀ ਨਾਲ ਪਾਰਟੀ ਜ਼ਿਲ੍ਹੇ ਅੰਦਰ ਹੋਰ ਮਜ਼ਬੂਤ ਹੋਵੇਗੀ।

Advertisement