ਲੈਂਡਮਾਰਕ ਸਕੂਲ ਭੋਗਪੁਰ ਨੇ ਤੀਆਂ ਦਾ ਪ੍ਰੋਗਰਾਮ
ਦਿ ਲੈਂਡਮਾਰਕ ਸਕੂਲ ਭੋਗਪੁਰ ਦੀ ਪ੍ਰਬੰਧਕ ਕਮੇਟੀ, ਸਟਾਫ ਅਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੋਨਮ ਸ਼ਰਮਾ ਦੀ ਰਹਿਨੁਮਾਈ ਹੇਠ ਤੀਆਂ ਮਨਾਈਆਂ। ਖੈਡ ਮੈਦਾਨ ਵਿੱਚ ਕਰਵਾਏ ਸਮਾਗਮ ’ਚ ਸਕੂਲ ਦੀ ਚੇਅਰਪਰਸਨ ਪਰਮਜੀਤ ਕੌਰ ਅਤੇ ਪ੍ਰਧਾਨ ਮਨਜਿੰਦਰ ਕੌਰ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰ...
Advertisement
ਦਿ ਲੈਂਡਮਾਰਕ ਸਕੂਲ ਭੋਗਪੁਰ ਦੀ ਪ੍ਰਬੰਧਕ ਕਮੇਟੀ, ਸਟਾਫ ਅਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੋਨਮ ਸ਼ਰਮਾ ਦੀ ਰਹਿਨੁਮਾਈ ਹੇਠ ਤੀਆਂ ਮਨਾਈਆਂ। ਖੈਡ ਮੈਦਾਨ ਵਿੱਚ ਕਰਵਾਏ ਸਮਾਗਮ ’ਚ ਸਕੂਲ ਦੀ ਚੇਅਰਪਰਸਨ ਪਰਮਜੀਤ ਕੌਰ ਅਤੇ ਪ੍ਰਧਾਨ ਮਨਜਿੰਦਰ ਕੌਰ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਕਰਦਿਆਂ ਬੋਲੀਆਂ ਤੇ ਗਿੱਧਾ ਪਾਇਆ। ਮਾਡਲਿੰਗ ਕਰਨ ਵਾਲੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਜੈਸਮੀਨ ਨੂੰ ਮਿਸ ਤੀਜ ਦੇ ਖਿਤਾਬ ਨਾਲ ਨਿਵਾਜਿਆ ਗਿਆ।
ਸਕੂਲ ਦੀ ਚੇਅਰਪਰਸਨ ਪਰਮਜੀਤ ਕੌਰ ਨੇ ਇਸ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਸੱਭਿਆਚਾਰ ’ਤੇ ਮਾਣ ਹੋਣਾ ਚਾਹੀਦਾ ਹੈ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੁਰੱਖਿਆ ਲਈ ਤਨ, ਮਨ ਅਤੇ ਧਨ ਨਾਲ ਸੇਵਾ ਕਰਨ ਲਈ ਤਤਪਰ ਰਹਿਣਾ ਚਾਹੀਦਾ ਹੈ। ਪ੍ਰਧਾਨ ਮਨਜਿੰਦਰ ਕੌਰ ਨੇ ਕਿਹਾ ਕਿ ਪੰਜਾਬੀ ਬੋਲੀ ਅਤੇ ਭਾਸ਼ਾ ਵਿੱਚ ਮਾਣਮੱਤੀ ਵੰਨਗੀਆਂ ਹਨ ਇਨ੍ਹਾਂ ’ਤੇ ਪੰਜਾਬੀਆਂ ਨੂੰ ਮਾਣ ਹੈ।
Advertisement
Advertisement