ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਮੀ ਲੋਕ ਅਦਾਲਤਾਂ ਵਿੱਚ ਵੱਡੀ ਗਿਣਤੀ ਕੇਸ ਨਿਬੇੜੇ

ਕਰੋਡ਼ਾਂ ਰੁਪਏ ਅਵਾਰਡ ਪਾਸ ਕੀਤੇ
Advertisement
ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ’ਚ ਲਗਾਈ ਲੋਕ ਅਦਾਲਤ ਵਿੱਚ 9808 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਬੇੜਾ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਫੈਮਿਲੀ ਕੋਰਟ ਸਮੇਤ ਜ਼ਿਲ੍ਹੇ ਅੰਦਰ ਅੱਠ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਹਰ ਬੈਂਚ ਵਿੱਚ ਨਿਆਂ ਅਧਿਕਾਰੀ ਸਮੇਤ ਹੋਰਨਾਂ ਨੇ ਮਾਮਲਿਆਂ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ। ਮਾਮਲਿਆਂ ਦਾ ਨਿਬੇੜਾ ਕਰਨ ਲਈ ਤਰਨ ਤਾਰਨ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਪੰਜ ਬੈਂਚ, ਪੱਟੀ ਤਹਿਸੀਲ ਲਈ ਦੋ ਅਤੇ ਖਡੂਰ ਸਾਹਿਬ ਤਹਿਸੀਲ ਲਈ ਇਕ ਬੈਂਚ ਦਾ ਗਠਨ ਕੀਤਾ ਗਿਆ| ਇਨ੍ਹਾਂ ਬੈਂਚਾਂ ਕੋਲ ਕੁੱਲ 10967 ਮਾਮਲੇ ਵਿਚਾਰੇ ਜਾਣ ਲਈ ਆਏ ਜਿਨ੍ਹਾਂ ਵਿੱਚੋਂ 9808 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਜਿਨ੍ਹਾਂ ਵਿੱਚ 11 ਕਰੋੜ ਰੁਪਏ ਤੋਂ ਵਧੇਰੇ ਰਕਮ ਦੇ ਫੈਸਲੇ ਸ਼ਾਮਲ ਹਨ| ਚੀਫ ਜੂਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਤਰਨ ਤਾਰਨ ਸ਼ਿਲਪਾ ਨੇ ਪਬਲਿਕ ਨੂੰ ਵੱਧ ਤੋਂ ਵੱਧ ਕੌਮੀ ਲੋਕ ਅਦਾਲਤ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਹੈ| ਅਗਲੀ ਕੌਮੀ ਲੋਕ ਅਦਾਲਤ ਮਿਤੀ 14 ਮਾਰਚ ਨੂੰ ਲੱਗ ਰਹੀ ਹੈ।

ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਅਤੇ ਜ਼ਿਲਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿੱਚ ਅੱਜ ਇੱਥੇ ਕੋਰਟ ਕੰਪਲੈਕਸ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ 9268 ਕੇਸ ਪੇਸ਼ ਕੀਤੇ ਗਏ। ਇਨ੍ਹਾਂ ਵਿੱਚੋਂ 7719 ਦਾ ਨਿਬੇੜਾ ਕੀਤਾ ਗਿਆ ਅਤੇ 49,84,41,426 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 9 ਬੈਂਚ ਲਗਾਏ ਗਏ ਸਨ, ਜਿੰਨ੍ਹਾਂ ਵਿੱਚ ਏਕਤਾ ਉਪਲ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ, ਜਸਬੀਰ ਕੌਰ ਪ੍ਰਿੰਸੀਪਲ ਅਤੇ ਫੈਮਲੀ ਕੋਰਟ ਜੱਜ, ਗੁਰਸ਼ੇਰ ਸਿੰਘ ਅਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ, ਬਬੀਤਾ ਜੱਜ ਜੂਨੀਅਰ ਡਿਵੀਜ਼ਨ, ਨਾਜ਼ਮੀਨ ਸਿੰਘ ਜੱਜ ਜੂਨੀਅਰ ਡਿਵੀਜ਼ਨ, ਰਵਨੀਤ ਕੌਰ ਬੇਦੀ ਜੱਜ ਜੂਨੀਅਰ ਡਿਵੀਜ਼ਨ, ਆਸਦੀਪ ਸਿੰਘ ਜੱਜ ਜੂਨੀਅਰ ਡਿਵੀਜ਼ਨ, ਸਤਨਾਮ ਸਿੰਘ ਜੱਜ ਜੂਨੀਅਰ ਡਿਵੀਜ਼ਨ, ਚਰਨਜੀਤ ਸਿੰਘ ਪਰਮਾਨੈਂਟ ਲੋਕ ਅਦਾਲਤ ਦੇ ਬੈਂਚ ਸ਼ਾਮਲ ਸਨ।

Advertisement

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹੇ ਵਿੱਚ ਸਾਲ ਦੀ ਚੌਥੀ ਕੌਮੀ ਲੋਕ ਅਦਾਲਤ ਲਗਾਈ ਗਈ। ਸੀ ਜੇ ਐੱਮ-ਕਮ-ਸਕੱਤਰ ਨੀਰਜ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਲਗਾਈ ਗਈ ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿੱਚ 19 ਬੈਂਚ ਬਣਾਏ ਗਏ। ਇਨ੍ਹਾਂ ਵਿੱਚੋਂ ਹੁਸ਼ਿਆਰਪੁਰ ਜੁਡੀਸ਼ਲ ਕੋਰਟਾਂ ਦੇ 8 ਬੈਂਚ, ਸਬ ਡਵੀਜ਼ਨ ਦਸੂਹਾ ਵਿਖੇ 2 ਬੈਂਚ, ਮੁਕੇਰੀਆਂ ਵਿਖੇ 2, ਗੜ੍ਹਸ਼ੰਕਰ ਵਿਖੇ 2 ਅਤੇ ਰੈਵੀਨਿਊ ਕੋਰਟਾਂ ਦੇ 5 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਦੌਰਾਨ 26,706 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿੱਚੋਂ 23,639 ਕੇਸਾਂ ਦਾ ਮੌਕੇ ’ਤੇ ਨਿਬੇੜਾ ਕੀਤਾ ਗਿਆ ਅਤੇ ਧਿਰਾਂ ਦੇ ਕੁੱਲ 160,27,18,22 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਲੋਕ ਅਦਾਲਤ ਵਿਚ ਐਨ ਆਈ ਐਕਟ ਕੇਸਾਂ ਅਧੀਨ ਧਾਰਾ 138, ਲੰਬਿਤ ਅਤੇ ਪ੍ਰੀ-ਮੁਕੱਦਮੇਬਾਜੀ ਬੈਂਕ ਰਿਕਵਰੀ ਕੇਸ ਅਤੇ ਲੇਬਰ ਡਿਸਪਿਊਟ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲ, ਵਿਆਹ ਸਬੰਧੀ ਵਿਵਾਦ, ਟਰੈਫਿਕ ਚਲਾਨ, ਰੈਵੀਨਿਊ ਕੇਸ ਅਤੇ ਹੋਰ ਸਿਵਲ ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਗਏ। ਲੋਕ ਅਦਾਲਤ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਕਰਮਚਾਰੀਆਂ ਅਤੇ ਪੈਰਾ ਲੀਗਲ ਵਾਲੰਟੀਅਰਾਂ ਵੱਲੋਂ ਟਰੈਫਿਕ ਚਲਾਨ ਭੁਗਤਣ ਆਏ ਹੋਏ ਵਿਅਕਤੀਆਂ ਲਈ ਸਪੈਸ਼ਲ ਹੈਲਪ ਡੈਸਕ ਲਗਾਏ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਦੌਰਾਨ ਲੋਕ ਅਦਾਲਤ ਬੈਂਚਾਂ ਦਾ ਦੌਰਾ ਕੀਤਾ। ਲੋਕ ਅਦਾਲਤ ਨੂੰ ਨੇਪਰੇ ਚੜ੍ਹਾਉਣ ਲਈ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਸੀ ਜੇ ਐੱਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿੱਚ ਕੇਸ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ

ਅੰਮ੍ਰਿਤਸਰ (ਪੱਤਰ ਪ੍ਰੇਰਕ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਕਾਰਜਕਾਰੀ ਚੇਅਰਪਰਸਨ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਾਈ ਗਈ। ਦੱਸਣਯੋਗ ਹੈ ਕਿ ਲੋਕ ਅਦਾਲਤਾਂ ਨੇ ਵਿਵਾਦਾਂ ਦੇ ਛੇਤੀ ਨਿਪਟਾਰੇ ਅਤੇ ਕੇਸਾਂ ਦੇ ਤੁਰੰਤ ਹੱਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਨਾਲ ਲੰਬਿਤ ਕੇਸਾਂ ਵਿੱਚ ਕਮੀ ਆਈ ਹੈ ਅਤੇ ਨਿਆਂ ਤਕ ਪਹੁੰਚ ਛੇਤੀ ਬਣੀ ਹੈ। ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦੌਰਾਨ ਕੁੱਲ 33,181 ਕੇਸ ਸੁਣਵਾਈ ਲਈ ਲਏ ਗਏ, ਜਿਨ੍ਹਾਂ ਵਿੱਚੋਂ 30,298 ਕੇਸ ਨਿਬੇੜੇ ਗਏ। ਇਸ ਮੌਕੇ ਕੁੱਲ 26 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿੱਚੋਂ 20 ਬੈਂਚ ਅੰਮ੍ਰਿਤਸਰ ਹੈੱਡਕੁਆਰਟਰ ਵਿੱਚ ਅਤੇ 3-3 ਬੈਂਚ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਸਥਾਪਿਤ ਕੀਤੇ ਗਏ।

 

Advertisement
Show comments