ਵੱਖ-ਵੱਖ ਪਾਰਟੀਆਂ ਦੇ ਆਗੂ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਿਲ
ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਸਰਪੰਚ ਪਿੰਡ ਗਾਲਿਬ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਚਰਨਜੀਤ ਸਿੰਘ ਗਾਲਿਬ ਨੇ ਆਪਣੇ ਸਾਥੀਆਂ ਸਣੇ...
ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਸਰਪੰਚ ਪਿੰਡ ਗਾਲਿਬ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਚਰਨਜੀਤ ਸਿੰਘ ਗਾਲਿਬ ਨੇ ਆਪਣੇ ਸਾਥੀਆਂ ਸਣੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ‘ਆਪ’ ਨਾਲ ਸਬੰਧਤ ਸਾਬਕਾ ਡਾਇਰੈਕਟਰ ਚੰਨਣ ਸਿੰਘ ਨੇ ਵੀ ਸਮਰਥਕਾਂ ਸਣੇ ਜਥੇਬੰਦੀ ’ਚ ਸ਼ਮੂਲੀਅਤ ਕੀਤੀ।
ਤਰਸੇਮ ਸਿੰਘ ਨੇ ਇਨ੍ਹਾਂ ਆਗੂਆਂ ਤੇ ਕਾਰਕੁਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਪਾਰਟੀ ਦੇ ਸਿਧਾਂਤ ਤੇ ਪੰਥਕ ਮੋਰਚੇ ਨੂੰ ਹੋਰ ਮਜ਼ਬੂਤ ਕਰੇਗੀ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਾਰਿਆਂ ਦਾ ਸਿਰੋਪੇ ਦੇ ਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਪਾਰਟੀ ’ਚ ਸ਼ਾਮਲ ਹੋਏ ਸਮੂਹ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਾਥ ਦੇਣਗੇ ਅਤੇ ਪੰਥ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਵਾ ਕੇ ਜਿਤਾਉਣਗੇ। ਇਸ ਮੌਕੇ ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਜੌਹਲ, ਭੁਪਿੰਦਰ ਸਿੰਘ ਗੱਦਲੀ, ਸ਼ਮਸ਼ੇਰ ਸਿੰਘ ਪੱਧਰੀ, ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਜੁਗਰਾਜ ਸਿੰਘ ਲਾਲਾਨੰਗਲ, ਦਇਆ ਸਿੰਘ, ਅਜੇਪਾਲ ਸਿੰਘ ਢਿੱਲੋਂ, ਤੇਜਿੰਦਰ ਸਿੰਘ ਮੁਕਤਸਰ, ਗੁਰਪ੍ਰੀਤ ਸਿੰਘ ਬਟਾਲਾ ਆਦਿ ਹਾਜਰ ਸਨ।ਪਾਰਟੀ ’ਚ ਸ਼ਾਮਲ ਹੋਏ ਆਗੂਆਂ ’ਚ ਸੁਖਵਿੰਦਰ ਸਿੰਘ ਮੀਤ ਪ੍ਰਧਾਨ ਰਾਏ ਸਿੱਖ ਮਹਾਤਮ ਐਸੋਸੀਏਸ਼ਨ, ਸੁਖਵਿੰਦਰ ਸਿੰਘ ਅਜਨਾਲਾ ਕਾਂਗਰਸ ਤੋਂ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਸਤਪਾਲ ਸਿੰਘ, ਜਰਨੈਲ ਸਿੰਘ, ਆਦਿ ਸ਼ਾਮਲ ਸਨ।