ਕਰੋਨਾ ਵਿਰੁੱਧ ‘ਚਾਨਣ’ ਕਰਨ ਆਏ ਆਗੂ ਆਪ ਹਨੇਰੇ ’ਚ

ਸਹਿਕਾਰੀ ਸੁਸਾਇਟੀਆਂ ਦੇ 245 ਕਰਮਚਾਰੀਆਂ ਨੂੰ ਜਾਗਰੂਕਤਾ ਮੁਹਿੰਮ ਲਈ ਪੇ੍ਰਿਆ

ਕਰੋਨਾ ਵਿਰੁੱਧ ‘ਚਾਨਣ’ ਕਰਨ ਆਏ ਆਗੂ ਆਪ ਹਨੇਰੇ ’ਚ

ਚੌਧਰੀ ਸੰਤੋਖ ਸਿੰਘ ਮਾਸਕ ਵੰਡਦੇ ਹੋਏ।

ਪਾਲ ਸਿੰਘ ਨੌਲੀ
ਜਲੰਧਰ, 5 ਜੁਲਾਈ

ਕੋਵਿਡ -19 ਮਹਾਂਮਾਰੀ ਤੋਂ ਬਚਣ ਦਾ ਹੋਕਾ ਦੇ ਰਹੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਸਮਾਜਿਕ ਦੂਰੀ ਬਣਾਏ ਰੱਖਣ ਦੀਆਂ ਆਪ ਹੀ ਧੱਜੀਆਂ ਉਡਾ ਦਿੱਤੀਆਂ ਹਨ। ਊਹ ਇੱੱਥੇ ਸਹਿਕਾਰੀ ਸੁਸਾਇਟੀਆਂ ਦੇ 245 ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਕਰਨ ਆਏ ਸਨ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂਂ ਪਹਿਲੀ ਜੂਨ ਤੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਸਹਿਕਾਰਤਾ ਵਿਭਾਗ ਵਲੋਂ ਸ਼ੁਰੂ ਕੀਤੀ ਕੋਵਿਡ-19 ਮਹਾਂਮਾਰੀ ਬਾਰੇ ਲੋਕ ਜਾਗਰੂਕਤਾ ਲਹਿਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਉਨਾਂ ਕਿਹਾ ਕਿ ਕੇਵਲ ਚੌਕਸੀ ਨਾਲ ਹੀ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਮੈਡੀਕਲ ਪ੍ਰੋਟੋਕਾਲ ਬਾਰੇ ਚੌਕਸ ਰਹਿਣਾ ਚਾਹੀਦਾ ਹੈ ਜੋ ਕਿ ਉਨ੍ਹਾਂ ਨੂੰ ਅਪਣੇ ਆਪ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਵਿੱਚ ਸਹਾਈ ਹੋਵੇਗਾ। ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਇਹ ਗੱਲਾਂ ਲੋਕਾਂ ਨੂੰ ਸਮਝਾ ਰਹੇ ਸਨ ਤਾਂ ਉਨ੍ਹਾਂ ਦੁਆਲੇ ਲੋਕਾਂ ਦਾ ਝੁਰਮਟ ਇੱਕਠਾ ਹੋਇਆ ਪਿਆ ਸੀ। ਐਮਪੀ ਵੱਲੋਂ ਲੋਕਾਂ ਨੂੰ ਮਾਸਕ ਵੀ ਵੰਡੇ ਗਏ।ਇਸੇ ਦੌਰਾਨ ਜਲੰਧਰ ਕੇਂਦਰੀ ਤੋਂ ਵਿਧਾਇਕ ਰਾਜਿੰਦਰ ਬੇਰੀ ਡਿਪਟੀ ਰਜਿਸਟਰਾਰ ਨਵਨੀਤ ਕੌਰ ਨੇ ਵੀ ਸੰਬੋਧਨ ਕੀਤਾ। ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਸਬੰਧੀ ਪੈਂਫਲੇਟ ਵੰਡੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All