ਜਲੰਧਰ: ਆਮ ਆਦਮੀ ਪਾਰਟੀ ਨੂੰ ਜਲੰਧਰ ਵੈਸਟ ਵਿੱਚ ਉਦੋਂ ਬਲ ਮਿਲਿਆ ਜਦੋਂ 25 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਆਪ ’ਚ ਸ਼ਾਮਲ ਹੋ ਗਏ। ਸੀਨੀਅਰ ਆਗੂ ਦਰਸ਼ਨ ਲਾਲ ਭਗਤ ਦੀਆਂ ਕੋਸ਼ਿਸ਼ਾਂ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪ ਦੀ ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਰਾਜਵਿੰਦਰ ਕੌਰ ਦੀ ਹਾਜ਼ਰੀ ’ਚ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ