ਅੱਸੂ ਦੀ ਝੜੀ ਕਾਰਨ ਜਨਜੀਵਨ ਪ੍ਰਭਾਵਿਤ : The Tribune India

ਅੱਸੂ ਦੀ ਝੜੀ ਕਾਰਨ ਜਨਜੀਵਨ ਪ੍ਰਭਾਵਿਤ

ਅੱਸੂ ਦੀ ਝੜੀ ਕਾਰਨ ਜਨਜੀਵਨ ਪ੍ਰਭਾਵਿਤ

ਬਲਾਚੌਰ ਸ਼ਹਿਰ ਦੀ ਇਕ ਗਲੀ ਵਿੱਚ ਭਰਿਆ ਮੀਂਹ ਦਾ ਪਾਣੀ।

ਗੁਰਦੇਵ ਸਿੰਘ ਗਹੂੰਣ

ਬਲਾਚੌਰ, 24 ਸਤੰਬਰ

ਬਲਾਚੌਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਅੱਜ ਤੜਕਸਾਰ ਸ਼ੁਰੂ ਹੋਏ ਮੀਂਹ ਨੇ ਬੇਸ਼ੱਕ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ, ਪਰ ਸਾਰਾ ਦਿਨ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਸਾਹ ਸੂਤ ਲਏ ਹਨ। ਝੋਨੇ ਦੀ ਪੱਕੀ ਹੋਈ ਫਸਲ ਨੂੰ ਵੇਖ ਕੇ ਕਿਸਾਨ ਰੱਬ ਅੱਗੇ ਅਰਜ਼ੋਈਆਂ ਕਰਨ ਲੱਗੇ ਹਨ ਕਿ ਉਨ੍ਹਾਂ ਉੱਤੇ ਰਹਿਮ ਕਰੇ, ਤਾਂ ਜੋ ਉਹ ਆਰਥਿਕ ਪੱਖੋਂ ਟੁੱਟ ਕੇ ਨਾ ਰਹਿ ਜਾਣ। ਭਾਰੀ ਬਾਰਿਸ਼ ਕਾਰਨ ਜਿੱਥੇ ਸੜਕੀ ਆਵਾਜਾਈ ਕਾਫੀ ਪ੍ਰਭਾਵਿਤ ਹੋਈ, ਉੱਥੇ ਬਲਾਚੌਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ। ਬਲਾਚੌਰ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਦੇ ਨੀਂਵੇਂ ਇਲਾਕਿਆਂ ਦੇ ਘਰਾਂ ਅੰਦਰ ਪਾਣੀ ਵੜ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ , ਉੱਪ ਪ੍ਰਧਾਨ ਹਰਵਿੰਦਰ ਸਿੰਘ ਚਾਹਲ ਅਤੇ ਜਗਤਾਰ ਸਿੰਘ ਮਹਿੰਦੀਪੁਰ ਆਦਿ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਪਹਿਲਾਂ ਹੀ ਚਾਈਨਾ ਵਾਇਰਸ ਨੇ ਝੰਬ ਦਿੱਤਾ ਹੈ ਅਤੇ ਰਹਿੰਦੀ-ਖੂੰਹਦੀ ਕਸਰ ਤੜਕਸਾਰ ਤੋਂ ਪੈ ਰਹੇ ਭਾਰੀ ਮੀਂਹ ਨੇ ਪੂਰੀ ਕਰ ਦਿੱਤੀ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਬਾਰਿਸ਼ ਨਾਲ ਆਲੂ ਅਤੇ ਮਟਰਾਂ ਦੀ ਕਾਸ਼ਤ ਵੀ ਲੇਟ ਹੋਣ ਦੀ ਸੰਭਾਵਨਾ ਬਣ ਗਈ ਹੈ। ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਕਰਦਿਆਂ ਕਿਹਾ ਕਿ ਚਾਈਨਾ ਵਾਇਰਸ ਅਤੇ ਮੀਂਹ ਨਾਲ ਖਰਾਬ ਹੋਈ ਝੋਨੇ ਦੀ ਫਸਲ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਇਲਾਕੇ ਵਿਚ ਬੀਤੀ ਅੱਧੀ ਰਾਤ ਤੋਂ ਸ਼ੁਰੂ ਹੋਇਆ ਭਾਰੀ ਮੀਂਹ ਅੱਜ ਸਾਰਾ ਦਿਨ ਵੀ ਜਾਰੀ ਰਿਹਾ। ਲਗਾਤਾਰ ਪੈ ਰਹੇ ਮੀਂਹ ਨਾਲ ਪੂਰਾ ਇਲਾਕਾ ਜਲ-ਥਲ ਹੋ ਗਿਆ ਹੈ। ਨੀਵੇਂ ਥਾਂ ਵਾਲੀਆਂ ਫਸਲਾਂ ਪਾਣੀ ਵਿਚ ਡੁੱਬ ਗਈਆਂ ਹਨ। ਪੱਕਾ ਹੋਇਆ ਝੋਨਾ ਮੀਂਹ ਦੇ ਨਾਲ ਚੱਲੀ ਤੇਜ਼ ਹਵਾ ਨਾਲ ਧਰਤੀ ਤੇ ਵਿਛ ਗਿਆ ਹੈ। ਮੀਂਹ ਨਾਲ ਝੋਨੇ ਸਮੇਤ ਸਬਜ਼ੀਆਂ ਅਤੇ ਕਈ ਹੋਰ ਫਸਲਾਂ ਦੇ ਨੁਕਸਾਨੇ ਜਾਣ ਦਾ ਖਦਸ਼ਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਹੀ ਆਰਥਿਕ ਸਥਿਤੀ ਨਾਲ ਜੂਝ ਰਹੇ ਕਿਸਾਨਾਂ ਲਈ ਮੀਂਹ ਉਨ੍ਹਾਂ ਨੂੰ ਹੋਰ ਵੀ ਗੰਭੀਰ ਆਰਥਿਕ ਸੰਕਟ ਵਿੱਚ ਪਾ ਦੇਵੇਗਾ।

ਜਾਣਕਾਰੀ ਮੁਤਾਬਿਕ ਮੀਂਹ ਦਾ ਪਾਣੀ ਕਸਬਾ ਸ਼ਾਹਕੋਟ, ਲੋਹੀਆਂ ਖਾਸ ਮਹਿਤਪੁਰ, ਪਿੰਡ ਮਲਸੀਆਂ, ਉੱਗੀ, ਮੱਲੀਆਂ ਕਲਾਂ ਤੇ ਖੁਰਦ ,ਪਰਜੀਆਂ ਕਲਾਂ, ਬਾਜਵਾ ਕਲਾਂ ਤੇ ਖੁਰਦ, ਲਸੂੜੀ, ਕੁਲਾਰ ਅਤੇ ਤਲਵੰਡੀ ਮਾਧੋ ਦੀਆਂ ਦੁਕਾਨਾਂ ਅਤੇ ਲੋਕਾਂ ਦੇ ਘਰਾਂ ਵਿਚ ਵੜ ਗਿਆ ਹੈ, ਜਿਸ ਕਾਰਨ ਦੁਕਾਨਦਾਰਾਂ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸ਼ਾਹਮਣਾ ਕਰਨਾ ਪੈ ਰਿਹਾ ਹੈ। ਨੀਵੀਆਂ ਸੜਕਾਂ ਵਿਚ ਮੀਂਹ ਦੇ ਪਾਣੀ ਭਰ ਜਾਣ ਨਾਲ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਮੀਂਹ ਨਾਲ ਆਮ ਲੋਕਾਂ ਦੇ ਕੰਮ-ਕਾਜ ਵੀ ਬੇਹੱਦ ਪ੍ਰਭਾਵਿਤ ਹੋ ਰਹੇ ਹਨ। ਜੇਕਰ ਆਉਣ ਵਾਲੇ ਦਿਨਾਂ ਵਿਚ ਵਰਖਾ ਇਸੇ ਤਰ੍ਹਾਂ ਜਾਰੀ ਰਹੀ ਤਾਂ ਉਹ ਕਿਸਾਨਾਂ ਦੀਆਂ ਫਸਲਾਂ ਸਮੇਤ ਦੁਕਾਨਦਾਰਾਂ ਦਾ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All